ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਹੈਰਾਲਡ ਮਾਮਲੇ ‘ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਅਦਾਲਤ ਨੂੰ ਦੱਸਿਆ ਕਿ ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਹੋਰਾਂ ਖਿਲਾਫ ‘ਮੁੱਢਲੀ ਨਜ਼ਰ’ ਵਿਚ ਭ੍ਰਿਸ਼ਟਾਚਾਰ ਦਾ ਮਾਮਲਾ ਬਣਦਾ ਹੈ। ਰਾਊਜ਼ ਐਵੇਨਿਊ ਅਦਾਲਤ ‘ਚ ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਅੱਗੇ ਸੁਣਵਾਈ ਦੌਰਾਨ ਈਡੀ ਨੇ ਤੱਥ ਪੇਸ਼ ਕੀਤੇ ਅਤੇ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਨੋਟਿਸ ਲਵੇ। ਏਜੰਸੀ ਨੇ ਦਾਅਵਾ ਕੀਤਾ ਕਿ ਕਾਂਗਰਸ ਨਾਲ ਜੁੜੀ ਕੰਪਨੀ ਯੰਗ ਇੰਡੀਅਨ ਨਾਲ ਜੁੜੇ ਲੈਣ-ਦੇਣ ਗ਼ੈਰਕਾਨੂੰਨੀ ਸਨ।