Breaking News
Home / ਪੰਜਾਬ / ਐਸਜੀਪੀਸੀ ਦੇ ਮੁੱਖ ਸਕੱਤਰ ਦੀ ਤਨਖਾਹ ਤਿੰਨ ਲੱਖ ਤੋਂ ਘਟਾ ਕੇ ਇਕ ਲੱਖ ਕੀਤੀ

ਐਸਜੀਪੀਸੀ ਦੇ ਮੁੱਖ ਸਕੱਤਰ ਦੀ ਤਨਖਾਹ ਤਿੰਨ ਲੱਖ ਤੋਂ ਘਟਾ ਕੇ ਇਕ ਲੱਖ ਕੀਤੀ

ਪਟਿਆਲਾ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਦੀ ਤਨਖਾਹ ਵਿਚ ਇਕ ਤਿਹਾਈ ਕਟੌਤੀ ਕਰ ਦਿੱਤੀ ਗਈ ਹੈ। ਪਹਿਲੀ ਜਨਵਰੀ 2017 ਤੋਂ ਉਨ੍ਹਾਂ ਨੂੰ ਤਿੰਨ ਲੱਖ ਰੁਪਏ ਦੀ ਬਜਾਏ ਇਕ ਲੱਖ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਹ ਫੈਸਲਾ ਗੁਰਦੁਆਰਾ ਦੇਗਸਰ ਸਾਹਿਬ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਹੋਈ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ। ਤਨਖਾਹ ਵਿਚ ਕਟੌਤੀ ਮੁੱਖ ਸਕੱਤਰ ਹਰਚਰਨ ਸਿੰਘ ਦੀ ਇੱਛਾ ਅਨੁਸਾਰ ਕੀਤੀ ਗਈ ਹੈ। ਇਸੇ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਕਮੇਟੀ ਦੇ ਖਜ਼ਾਨੇ ‘ਤੇ ਵਿੱਤੀ ਬੋਝ ਘਟਾਉਣ ਲਈ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …