-5 C
Toronto
Monday, February 23, 2026
spot_img
HomeਕੈਨੇਡਾFrontਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

 


ਨਸ਼ਾ ਤਸਕਰੀ ਦੇ ਮਾਮਲੇ ’ਚ ਘਿਰਿਆ ਸੀ ਜਗਦੀਸ਼ ਭੋਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ-ਹਰਿਆਣਾ ਹਾਈਕੋਰਟ ਨੇ ਬਹੁ-ਚਰਚਿਤ ਡਰੱਗ ਮਾਮਲੇ ਵਿੱਚ ਸਾਬਕਾ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ, ਮੋਹਾਲੀ ਦੀ ਅਦਾਲਤ ਨੇ ਉਸਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਮੋਹਾਲੀ ਕੋਰਟ ਨੇ ਭੋਲਾ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ, ਸਾਲ 2019 ਵਿੱਚ ਸੀਬੀਆਈ ਨੇ ਉਸ ਨੂੰ 2013 ਦੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਸ਼ਾਮਲ ਹੋਣ ਦਾ ਦੋਸ਼ੀ ਠਹਿਰਾਇਆ ਸੀ। ਭੋਲਾ ਸਾਬਕਾ ਅੰਤਰਰਾਸ਼ਟਰੀ ਪਹਿਲਵਾਨ ਵੀ ਹੈ ਅਤੇ ਉਸ ਨੂੰ ਪੰਜਾਬ ਪੁਲਿਸ ਵਿੱਚ ਡੀਐਸਪੀ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਸੀ। ਧਿਆਨ ਰਹੇ ਕਿ ਨਸ਼ਿਆਂ ਦੀ ਤਸਕਰੀ ਦੇ ਆਰੋਪਾਂ ਕਾਰਨ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਹੁਣ, ਹਾਈਕੋਰਟ ਨੇ ਭੋਲਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਜਗਦੀਸ਼ ਭੋਲਾ ਨੇ ਨਸ਼ਿਆਂ ਦੇ ਮਾਮਲੇ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਨਾਮ ਵੀ ਲਿਆ ਸੀ।

RELATED ARTICLES
POPULAR POSTS