ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ
ਬੋਸਟਨ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਹੋਰ ਦੇਸ਼ਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ ਲਗਾ ਦਿੱਤੀ ਹੈ। ਟਰੰਪ ਪ੍ਰਸ਼ਾਸਨ ਵੱਲੋਂ ਇਸ ਯੂਨੀਵਰਸਿਟੀ ਵਿਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਨੂੰ ਦੂਜੇ ਸਕੂਲਾਂ ਵਿੱਚ ਤਬਦੀਲ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ ਜਾਂ ਇਨ੍ਹਾਂ ਵਿਦਿਆਰਥੀਆਂ ਨੂੰ ਕਾਨੂੰਨੀ ਸਥਿਤੀ ਦਾ ਦਰਜਾ ਨਾ ਮਿਲਣ ਬਾਰੇ ਕਿਹਾ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਕਾਲਜਾਂ ਵਿੱਚ ਵੀ ਅਜਿਹਾ ਕਰਨ ਦੀ ਚਿਤਾਵਨੀ ਦਿੱਤੀ ਜਾ ਰਹੀ ਹੈ। ਉਧਰ ਦੂਜੇ ਪਾਸੇ ਹਾਰਵਰਡ ਯੂਨੀਵਰਸਿਟੀ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਦਾ ਇਹ ਕਦਮ ਹਜ਼ਾਰਾਂ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਇਹ ਬਦਲੇ ਦੀ ਭਾਵਨਾ ਨਾਲ ਲਿਆ ਗਿਆ ਫੈਸਲਾ ਹੈ। ਹਾਰਵਰਡ ਯੂਨੀਵਰਸਿਟੀ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਵਾਅਦਾ ਵੀ ਕੀਤਾ ਹੈ।
Home / ਕੈਨੇਡਾ / Front / ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
Check Also
ਡੋਨਾਲਡ ਟਰੰਪ ਨੇ ਟੈਰਿਫ ਡੈਡਲਾਈਨ 1 ਅਗਸਤ ਤੱਕ ਵਧਾਈ
ਕਿਹਾ : ਅਮਰੀਕਾ ਤੇ ਭਾਰਤ ਵਿਚਾਲੇ ਵਪਾਰ ਸਮਝੌਤਾ ਸਿਰੇ ਚੜ੍ਹਨ ਦੇ ਨੇੜੇ ਵਾਸ਼ਿੰਗਟਨ/ਬਿਊਰੋ ਨਿਊਜ਼ …