ਕਿਹਾ, ਪੰਜਾਬ ‘ਚ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿੱਚ ਵੋਟਿੰਗ ਮਸ਼ੀਨਾਂ ਦੀ ਰਾਖੀ ਲਈ ਬੈਠੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨਾਲ ਮੁਲਾਕਾਤ ਲਈ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਸੂਬੇ ਦਾ ਚਾਰ ਦਿਨ ਦਾ ਦੌਰਾ ਕਰ ਰਹੇ ਹਨ। ਅੱਜ ਦੌਰੇ ਦੇ ਪਹਿਲੇ ਦਿਨ ਭਗਵੰਤ ਮਾਨ ਨੇ ਪਟਿਆਲਾ ਇਲਾਕੇ ਵਿੱਚ ਸਟਰਾਂਗ ਰੂਮ ਅੱਗੇ ਬੈਠੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਹੌਸਲਾ ਵਧਾਇਆ।ਪਟਿਆਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਆਖਿਆ ਕਿ ਸੂਬੇ ਦੇ ਲੋਕਾਂ ਨੇ ਜੋ ਪਿਆਰ ਪਾਰਟੀ ਨੂੰ ਦਿੱਤਾ ਹੈ, ਉਸ ਦੇ ਆਧਾਰ ਉੱਤੇ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣਨ ਜਾ ਰਹੀ ਹੈ। ਮਾਨ ਨੇ ਦਾਅਵਾ ਕੀਤਾ ਕਿ 11 ਮਾਰਚ ਨੂੰ ਪੰਜਾਬ ਦੀ ਜਨਤਾ ਸਪਸ਼ਟ ਕਰ ਦੇਵੇਗੀ ਕਿ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਨੇ ਨਕਾਰ ਦਿੱਤਾ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …