ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਅੱਜ ਹੋਈ ਚੋਣ ਵਿਚ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੂੰ ਪ੍ਰਧਾਨ ਅਤੇ ਜਥੇਦਾਰ ਅੰਗਰੇਜ਼ ਸਿੰਘ ਕੰਬੋਜ ਰਾਣੀਆਂ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ ਹੈ। ਜਥੇਦਾਰ ਝੀਂਡਾ ਦੂਜੀ ਵਾਰ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਦੀ ਚੋਣ ਲਈ ਜਨਵਰੀ 2025 ਵਿਚ ਚੋਣਾਂ ਕਰਵਾਈਆਂ ਗਈਆਂ ਸਨ, ਪਰ ਕਿਸੇ ਵੀ ਧੜੇ ਨੂੰ ਬਹੁਮਤ ਨਹੀਂ ਮਿਲਿਆ ਸੀ। ਇਸ ਸਬੰਧੀ ਅੱਜ ਹੋਈ ਮੀਟਿੰਗ ਵਿਚ ਜਗਦੀਸ਼ ਸਿੰਘ ਝੀਂਡਾ ਨੂੰ ਪ੍ਰਧਾਨ ਐਲਾਨ ਦਿੱਤਾ ਗਿਆ। ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਉਹ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨਗੇ। ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੂੰ ਉਮੀਦ ਹੈ ਕਿ ਜਗਦੀਸ਼ ਸਿੰਘ ਝੀਂਡਾ ਸਿੱਖ ਸੰਗਤ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ। ਦੱਸਣਯੋਗ ਹੈ ਕਿ ਕਮੇਟੀ ਦੀ 11 ਮੈਂਬਰੀ ਕਾਰਜਕਾਰਨੀ ਦੀ ਚੋਣ ਅੱਜ ਕੁਰੂਕਸ਼ੇਤਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਮੇਟੀ ਦੇ ਮੁੱਖ ਦਫਤਰ ਵਿਚ ਕੀਤੀ ਗਈ ਹੈ।
Check Also
ਗੁੜਗਾਓਂ ’ਚ ਕਰੋਨਾ ਦੇ ਮਾਮਲੇ ਮਿਲਣ ’ਤੇ ਸਿਹਤ ਵਿਭਾਗ ਅਲਰਟ
ਸਿਵਲ ਹਸਪਤਾਲ ’ਚ ਬਣਾਇਆ ਸਪੈਸ਼ਲ ਵਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ ਗੁੜਗਾਓਂ ਵਿਚ ਕਰੋਨਾ ਦੇ …