Breaking News
Home / ਕੈਨੇਡਾ / Front / ਲਾਲੂ ਪ੍ਰਸਾਦ ਯਾਦਵ ਨੇ ਆਪਣੇ ਵੱਡੇ ਬੇਟੇ ਤੇਜਪ੍ਰਤਾਪ ਨੂੰ ਪਾਰਟੀ ’ਚੋਂ ਕੱਢਿਆ

ਲਾਲੂ ਪ੍ਰਸਾਦ ਯਾਦਵ ਨੇ ਆਪਣੇ ਵੱਡੇ ਬੇਟੇ ਤੇਜਪ੍ਰਤਾਪ ਨੂੰ ਪਾਰਟੀ ’ਚੋਂ ਕੱਢਿਆ


ਪਰਿਵਾਰਕ ਸਬੰਧਾਂ ਤੋਂ ਵੀ ਕੀਤਾ ਕਿਨਾਰਾ
ਪਟਨਾ/ਬਿਊਰੋ ਨਿਊਜ਼ : ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਐਤਵਾਰ ਨੂੰ ਆਪਣੇ ਵੱਡੇ ਪੁੱਤਰ ਤੇਜਪ੍ਰਤਾਪ ਯਾਦਵ ਨੂੰ ਉਸ ਦੇ ‘ਗ਼ੈਰਜ਼ਿੰਮੇਵਾਰਾਨਾ ਵਿਵਹਾਰ’ ਕਾਰਨ ਪਾਰਟੀ ’ਚੋਂ ਕੱਢ ਦਿੱਤਾ ਹੈ ਅਤੇ ਉਸ ਨਾਲ ਪਰਿਵਾਰਕ ਸਬੰਧ ਵੀ ਤੋੜ ਲਏ ਹਨ। ਲਾਲੂ ਪ੍ਰਸਾਦ ਨੇ ਦੁਪਹਿਰ ਸਮੇਂ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ’ਤੇ ਇੱਕ ਪੋਸਟ ਵਿੱਚ ਇਹ ਐਲਾਨ ਕੀਤਾ। ਲਾਲੂ ਪ੍ਰਸਾਦ ਨੇ ਕਿਹਾ, ‘‘ਨਿੱਜੀ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਦੀ ਅਣਦੇਖੀ ਸਮਾਜਿਕ ਨਿਆਂ ਲਈ ਸਾਡੇ ਸਮੂਹਿਕ ਸੰਘਰਸ਼ ਨੂੰ ਕਮਜ਼ੋਰ ਕਰਦੀ ਹੈ। ਵੱਡੇ ਪੁੱਤਰ ਦੀਆਂ ਗਤੀਵਿਧੀਆਂ, ਜਨਤਕ ਆਚਰਨ ਅਤੇ ਗੈਰ-ਜ਼ਿੰਮੇਵਾਰਾਨਾ ਵਿਵਹਾਰ ਸਾਡੀਆਂ ਪਰਿਵਾਰਕ ਕਦਰਾਂ-ਕੀਮਤਾਂ ਅਤੇ ਪਰੰਪਰਾਵਾਂ ਮੁਤਾਬਕ ਨਹੀਂ ਹਨ। ਉਪਰੋਕਤ ਹਰਕਤਾਂ ਕਾਰਨ ਮੈਂ ਉਸਨੂੰ ਪਾਰਟੀ ਅਤੇ ਪਰਿਵਾਰ ਤੋਂ ਕੱਢਦਾ ਹਾਂ। ਹੁਣ ਤੋਂ ਉਸਦੀ ਪਾਰਟੀ ਅਤੇ ਪਰਿਵਾਰ ਵਿੱਚ ਕਿਸੇ ਕਿਸਮ ਦੀ ਕੋਈ ਭੂਮਿਕਾ ਨਹੀਂ ਹੋਵੇਗੀ। ਉਸਨੂੰ ਛੇ ਸਾਲਾਂ ਲਈ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ।

Check Also

ਫਿਰੋਜ਼ਪੁਰ ’ਚ ਕਰੋਨਾ ਦਾ ਪਹਿਲਾ ਕੇਸ ਆਇਆ ਸਾਹਮਣੇ

ਸਿਹਤ ਵਿਭਾਗ ਨੇ ਅੰਬਾਲਾ ਨਾਲ ਸਬੰਧਤ ਨੌਜਵਾਨ ਨੂੰ ਕੀਤਾ ਇਕਾਂਤਵਾਸ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿੱਚ ਅੱਜ …