Breaking News
Home / ਕੈਨੇਡਾ / Front / ਭਾਖੜਾ ਜਲ ਵਿਵਾਦ ’ਤੇ ਸੁਪਰੀਮ ਕੋਰਟ ਨੇ ਫੈਸਲੇ ਰੱਖਿਆ ਰਾਖਵਾਂ

ਭਾਖੜਾ ਜਲ ਵਿਵਾਦ ’ਤੇ ਸੁਪਰੀਮ ਕੋਰਟ ਨੇ ਫੈਸਲੇ ਰੱਖਿਆ ਰਾਖਵਾਂ

ਪੰਜਾਬ ਦਾ ਕਹਿਣਾ : ਬੀਬੀਐਮਬੀ ਅਤੇ ਕੇਂਦਰ ਨੇ ਕੀਤਾ ਗੁੰਮਰਾਹ
ਚੰਡੀਗੜ੍ਹ/ਬਿਊਰੋ ਨਿਊਜ਼
ਭਾਖੜਾ ਜਲ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਵਿਚਾਲੇ ਚੱਲ ਰਹੇ ਵਿਵਾਦ ’ਤੇ ਅੱਜ ਸੁਪਰੀਮ ਕੋਰਟ ਵਿਚ ਤੀਜੇ ਦਿਨ ਵੀ ਸੁਣਵਾਈ ਹੋਈ ਹੈ। ਇਸਦੇ ਚੱਲਦਿਆਂ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਦਲੀਲ ਦਿੱਤੀ ਕਿ ਕੇਂਦਰ ਅਤੇ ਹਰਿਆਣਾ ਨੇ ਬਹਿਸ ਦੇ ਦੌਰਾਨ ਅਦਾਲਤ ’ਚ ਕਿਹਾ ਕਿ ਪੰਜਾਬ ਵਲੋਂ ਪਟੀਸ਼ਨ ’ਚ ਉਠਾਏ ਗਏ ਮੁੱਦੇ ਅੱਜ ਤੱਕ ਉਨ੍ਹਾਂ ਵਲੋਂ ਕਦੀ ਨਹੀਂ ਉਠਾਏ ਗਏ। ਇਸ ਦੌਰਾਨ ਪੰਜਾਬ ਨੇ ਕੁਝ ਕਾਨੂੰਨੀ ਮੁੱਦੇ ਵੀ ਚੁੱਕੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ ਵਿਚ ਪੁਨਰ ਵਿਚਾਰ ਪਟੀਸ਼ਨ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਹੈ। ਇਸ ਵਿਚ ਤਰਕ ਦਿੱਤਾ ਗਿਆ ਹੈ ਕਿ ਇਸ ਮਾਮਲੇ ਦੀ ਸੁਣਵਾਈ ਹਾਈਕੋਰਟ ਵਿਚ ਹੋਈ ਸੀ ਤਾਂ ਕੇਂਦਰ ਅਤੇ ਹਰਿਆਣਾ ਸਰਕਾਰ ’ਤੇ ਤੱਥ ਲੁਕਾਉਣ ਦਾ ਆਰੋਪ ਲਗਾਇਆ ਗਿਆ। ਦੱਸਣਯੋਗ ਹੈ ਕਿ ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚ ਤਕਰਾਰ ਚੱਲ ਰਿਹਾ ਹੈ।

Check Also

ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …