-1.4 C
Toronto
Thursday, January 8, 2026
spot_img
HomeਕੈਨੇਡਾFrontਦਿੱਲੀ ਵਿੱਚ ਕਰੋਨਾ ਦੇ 104 ਐਕਟਿਵ ਮਾਮਲੇ

ਦਿੱਲੀ ਵਿੱਚ ਕਰੋਨਾ ਦੇ 104 ਐਕਟਿਵ ਮਾਮਲੇ

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ, ਡਰਨ ਦੀ ਲੋੜ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਸਿਹਤ ਵਿਭਾਗ ਵੱਲੋਂ ਜਾਰੀ ਅਧਿਕਾਰਤ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਕੁੱਲ 104 ਐਕਟਿਵ ਕੋਵਿਡ-19 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਸਿਹਤ ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਹਫਤੇ 24 ਮਰੀਜ਼ ਠੀਕ ਵੀ ਹੋਏ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਕੋਵਿਡ-19 ਡੈਸ਼ਬੋਰਡ ਦੇ ਅਨੁਸਾਰ ਪਿਛਲੇ ਹਫ਼ਤੇ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 99 ਸੀ। ਦਿੱਲੀ ਸਰਕਾਰ ਦੇ ਇੱਕ ਸੀਨੀਅਰ ਸਿਹਤ ਅਧਿਕਾਰੀ ਨੇ ਅੰਕੜਿਆਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਥਿਤੀ ਕਾਬੂ ਵਿੱਚ ਹੈ ਅਤੇ ਅਧਿਕਾਰੀ ਕਿਸੇ ਵੀ ਸੰਭਾਵੀ ਵਾਧੇ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਡਰਨ ਵੀ ਕੋਈ ਲੋੜ ਨਹੀਂ ਹੈ। ਅਧਿਕਾਰੀਆਂ ਨੇ ਕਿਹਾ ਕਿ ਦਿੱਲੀ ਵਿੱਚ ਹਾਲ ਹੀ ਦੇ ਹਫਤਿਆਂ ਵਿੱਚ ਕੋਵਿਡ ਨਾਲ ਸਬੰਧਤ ਕਿਸੇ ਵੀ ਮੌਤ ਦੀ ਰਿਪੋਰਟ ਨਹੀਂ ਆਈ ਹੈ।
RELATED ARTICLES
POPULAR POSTS