
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦਿੱਤੀ ਜਾਣਕਾਰੀ
ਕਪੂਰਥਲਾ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਸੈਨਿਕ ਸਕੂਲ ਦੀ 19 ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਸੈਨਿਕ ਸਕੂਲ ਨਾਲ ‘ਮੈਮੋਰੈਂਡਮ ਆਫ਼ ਐਗਰੀਮੈਂਟ’ ਕੀਤਾ ਗਿਆ ਹੈ । ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੈਨਿਕ ਸਕੂਲ ਕਪੂਰਥਲਾ ਦੇ ਦੌਰੇ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਸੈਨਿਕ ਸਕੂਲ ਤੇ ਪੰਜਾਬ ਸਰਕਾਰ ਦਰਮਿਆਨ ਦਸਖ਼ਤ ਕੀਤੇ ਗਏ ‘ਮੈਮੋਰੈਂਡਮ ਆਫ਼ ਐਗਰੀਮੈਂਟ’ ਨੂੰ ਜਾਰੀ ਕੀਤਾ, ਜਿਸ ਤਹਿਤ ਸਰਕਾਰ ਸੈਨਿਕ ਸਕੂਲ ਨੂੰ ਲਗਾਤਾਰ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਸੈਨਿਕ ਸਕੂਲ ਦੀ ਮੁਰੰਮਤ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕ ਨਿਰਮਾਣ ਵਿਭਾਗ ਪੰਜਾਬ ਨੂੰ ਇਸ ਸੰਬੰਧੀ ਵਿਸਥਾਰਤ ਪ੍ਰੋਜੈਕਟ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ।