4.7 C
Toronto
Tuesday, November 25, 2025
spot_img
Homeਦੁਨੀਆਫਿਲਾਡੈਲਫੀਆ ਵਿਚ ਹੋਈ ਗੋਲੀਬਾਰੀ ਵਿਚ 2 ਮੌਤਾਂ ਤੇ 9 ਹੋਰ ਜ਼ਖਮੀ

ਫਿਲਾਡੈਲਫੀਆ ਵਿਚ ਹੋਈ ਗੋਲੀਬਾਰੀ ਵਿਚ 2 ਮੌਤਾਂ ਤੇ 9 ਹੋਰ ਜ਼ਖਮੀ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਫਿਲਾਡੈਲਫੀਆ ਦੇ ਫੇਅਰਮਾਊਂਟ ਪਾਰਕ ਵਿਚ ਹੋਈ ਗੋਲੀਬਾਰੀ ਵਿਚ 2 ਵਿਅਕਤੀਆਂ ਦੇ ਮਾਰੇ ਜਾਣ ਅਤੇ 9 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਫਿਲਾਡੈਲਫੀਆ ਦੇ ਪੁਲਿਸ ਕਮਿਸ਼ਨਰ ਕੈਵਿਨ ਬੈਥਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੋਲੀਬਾਰੀ ਦੀ ਘਟਨਾ ਰਾਤ 10.27 ਵਜੇ ਵਾਪਰੀ। ਉਨ੍ਹਾਂ ਕਿਹਾ ਕਿ ਇਸ ਗੋਲੀਬਾਰੀ ਵਿਚ ਇਕ ਵਿਅਕਤੀ ਅਤੇ ਇਕ ਔਰਤ ਮਾਰੇ ਗਏ ਜਦ ਕਿ ਜ਼ਖਮੀਆਂ ਵਿਚ 3 ਨਬਾਲਗ ਹਨ, ਜਿਨ੍ਹਾਂ ਦੀ ਉਮਰ 15 ਤੋਂ 17 ਸਾਲਾਂ ਦੇ ਦਰਮਿਆਨ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵੱਖ-ਵੱਖ ਧੜਿਆਂ ਵੱਲੋਂ ਕਈ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਅਜੇ ਤੱਕ ਇਸ ਮਾਮਲੇ ਵਿਚ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਹੈ ਤੇ ਨਾ ਹੀ ਕਿਸੇ ਦੀ ਗ੍ਰਿਫਤਾਰੀ ਹੋਈ ਹੈ।

RELATED ARTICLES
POPULAR POSTS