-4.7 C
Toronto
Wednesday, December 3, 2025
spot_img
Homeਹਫ਼ਤਾਵਾਰੀ ਫੇਰੀਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੁੱਲ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੁੱਲ

ਅੰਮ੍ਰਿਤਸਰ : ਉੱਤਰਾਖੰਡ ਵਿੱਚ ਕਰੀਬ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ÷ ਗਏ ਹਨ ਅਤੇ ਸਿੱਖ ਧਾਰਮਿਕ ਪਰੰਪਰਾਵਾਂ ਅਨੁਸਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ। ਜਦੋਂ ਗੁਰਦੁਆਰਾ ਸਾਹਿਬ ਦੇ ਕਿਵਾੜ ਖੋਲ÷ ੇ ਗਏ ਤਾਂ ਗ੍ਰੰਥੀ ਗਿਆਨੀ ਮਿਲਾਪ ਸਿੰਘ ਸੁੱਖਆਸਨ ਵਾਲੇ ਅਸਥਾਨ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਆਪਣੇ ਸਿਰ ‘ਤੇ ਚੁੱਕ ਕੇ ਦਰਬਾਰ ਹਾਲ ਵਿੱਚ ਲੈ ਕੇ ਆਏ ਅਤੇ ਸੁਸ਼ੋਭਿਤ ਕੀਤਾ। ਇਸ ਮੌਕੇ ਪੰਜ ਪਿਆਰੇ ਅਗਵਾਈ ਕਰ ਰਹੇ ਸਨ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸ਼ਬਦ ਗਾਇਨ ਕੀਤੇ ਗਏ। ਗੁਰਦੁਆਰਾ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਬਰਫ਼ ਜੰਮੀ ਹੋਣ ਦੇ ਬਾਵਜੂਦ ਸੰਗਤ ਨੇ ਸ਼ਰਧਾ ਭਾਵਨਾ ਨਾਲ ਸਰੋਵਰ ਵਿੱਚ ਇਸ਼ਨਾਨ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਪ੍ਰਬੰਧਕਾਂ ਵੱਲੋਂ ਫੁੱਲਾਂ ਦੇ ਨਾਲ ਸੁੰਦਰ ਸਜਾਵਟ ਕੀਤੀ ਗਈ ਹੈ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਅਸਥਾਨ ਦੀ ਯਾਤਰਾ ਬਾਰੇ ਕਿਸੇ ਵੀ ਤਰ÷ ਾਂ ਦੇ ਭਰਮ ਭੁਲੇਖੇ ਵਿੱਚ ਪੈਣ ਦੀ ਥਾਂ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਸਹੀ ਜਾਣਕਾਰੀ ਲੈਣ। ਇਸ ਮੌਕੇ ਬਰਫ਼ ਹਟਾ ਕੇ ਰਾਹ ਸਾਫ਼ ਕਰਨ ਵਾਲੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਤੇ ਜਵਾਨਾਂ ਸਣੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸਨਮਾਨ ਵੀ ਕੀਤਾ ਗਿਆ।

 

RELATED ARTICLES
POPULAR POSTS