4.6 C
Toronto
Saturday, October 25, 2025
spot_img
Homeਹਫ਼ਤਾਵਾਰੀ ਫੇਰੀਕੰਵਰ ਸੰਧੂ ਦੇ ਨੌਜਵਾਨ ਪੁੱਤਰ ਕਰਨ ਸੰਧੂ ਦੀ ਦਿਲ ਦਾ ਦੌਰਾ ਪੈਣ...

ਕੰਵਰ ਸੰਧੂ ਦੇ ਨੌਜਵਾਨ ਪੁੱਤਰ ਕਰਨ ਸੰਧੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਪੱਤਰਕਾਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਖਰੜ ਤੋਂ ਉਮੀਦਵਾਰ ਕੰਵਰ ਸੰਧੂ ਨੂੰ ਡੂੰਘਾ ਸਦਮਾ ਲੱਗਾ ਹੈ। ਕੰਵਰ ਸੰਧੂ ਦੇ ਪੁੱਤਰ ਕਰਨ ਸੰਧੂ ਦਾ ਬੁੱਧਵਾਰ ਸਵੇਰੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਕਰਨ ਸੰਧੂ ਸ਼ਾਦੀਸ਼ੁਦਾ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਕੈਨੇਡਾ ਵਿਚ ਰਹਿ ਰਿਹਾ ਸੀ ਅਤੇ ਹੁਣ ਦੋ ਕੁ ਮਹੀਨੇ ਪਹਿਲਾਂ ਪੰਜਾਬ ਆਇਆ ਹੋਇਆ ਸੀ। ਕੰਵਰ ਸੰਧੂ ਵੀ ਆਪਣੇ ਬੇਟੇ ਕੋਲ ਕੈਨੇਡਾ ਆਉਂਦੇ-ਜਾਂਦੇ ਰਹਿੰਦੇ ਸਨ। ਕਰਨ ਸੰਧੂ ਦੀ ਮੌਤ ਤੋਂ ਬਾਅਦ ਮੀਡੀਆ ਅਤੇ ਸਿਆਸਤ ਜਗਤ ਦੀਆਂ ਹਸਤੀਆਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਕਰਨ ਸੰਧੂ ਦਾ ਅੰਤਿਮ ਸਸਕਾਰ ਚੰਡੀਗੜ੍ਹ ‘ਚ ਸੈਕਟਰ 25 ਦੇ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ। ਇਸ ਮੌਕੇ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਸਿਕੰਦਰ ਸਿੰਘ ਮਲੂਕਾ, ਜਗਮੋਹਨ ਕੰਗ, ਗੁਰਪ੍ਰੀਤ ਘੁੱਗੀ, ਸੰਜੇ ਸਿੰਘ, ਉਜਾਗਰ ਸਿੰਘ ਬਡਾਲੀ, ਐਚ.ਐਸ. ਫੂਲਕਾ ਸਮੇਤ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਖੇਤਰ ਦੇ ਬਹੁਤ ਸਾਰੇ ਨੁਮਾਇੰਦੇ ਅਤੇ ਇੰਡੀਆ ਤੋਂ ਪਰਵਾਸੀ ਅਦਾਰੇ ਦੀ ਟੀਮ ਦੇ ਨਾਲ-ਨਾਲ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ। ਕਰਨ ਸੰਧੂ ਦੀ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

RELATED ARTICLES
POPULAR POSTS