16.5 C
Toronto
Tuesday, March 10, 2026
spot_img
Homeਭਾਰਤਇਰਾਨ ਵਿਚ ਤਿੰਨ ਪੰਜਾਬੀ ਲਾਪਤਾ

ਇਰਾਨ ਵਿਚ ਤਿੰਨ ਪੰਜਾਬੀ ਲਾਪਤਾ

ਪਰਿਵਾਰਾਂ ਨੇ ਅਗਵਾ ਕੀਤੇ ਜਾਣ ਦਾ ਖਦਸ਼ਾ ਜਤਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਨਾਲ ਸਬੰਧਤ ਤਿੰਨ ਭਾਰਤੀ ਨਾਗਰਿਕ ਇਰਾਨ ਵਿਚ 1 ਮਈ ਤੋਂ ਲਾਪਤਾ ਹਨ। ਤਹਿਰਾਨ ਸਥਿਤ ਭਾਰਤੀ ਅੰਬੈਸੀ ਨੇ ਇਰਾਨੀ ਅਥਾਰਿਟੀਜ਼ ਨਾਲ ਰਾਬਤਾ ਕਰਕੇ ਭਾਰਤੀ ਨਾਗਰਿਕਾਂ ਨੂੰ ਲੱਭਣ ਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਮਦਦ ਮੰਗੀ ਹੈ।
ਲਾਪਤਾ ਪੰਜਾਬੀਆਂ ਦੀ ਪਛਾਣ ਸੰਗਰੂਰ ਦੇ ਹੁਸਨਪ੍ਰੀਤ ਸਿੰਘ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਜਸਪਾਲ ਸਿੰਘ ਤੇ ਹੁਸ਼ਿਆਰਪੁਰ ਦੇ ਅੰਮ੍ਰਿਤਪਾਲ ਸਿੰਘ ਵਜੋਂ ਦੱਸੀ ਗਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ, ਤਿੰਨਾਂ ਨੂੰ ਪੰਜਾਬ ਸਥਿਤ ਇੱਕ ਏਜੰਟ ਨੇ ਦੁਬਈ-ਇਰਾਨ ਰਸਤੇ ਆਸਟਰੇਲੀਆ ਲਿਜਾਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੂੰ ਅੱਗੇ ਦੀ ਯਾਤਰਾ ਤੋਂ ਪਹਿਲਾਂ ਇਰਾਨ ਵਿੱਚ ਰਿਹਾਇਸ਼ ਦਾ ਭਰੋਸਾ ਦਿੱਤਾ ਗਿਆ ਸੀ। ਹਾਲਾਂਕਿ, ਇਰਾਨ ਵਿੱਚ ਉਤਰਨ ਤੋਂ ਥੋੜ੍ਹੀ ਦੇਰ ਬਾਅਦ ਇਨ੍ਹਾਂ ਨੂੰ ਕਥਿਤ ਅਗਵਾ ਕਰ ਲਿਆ ਗਿਆ।
ਭਾਰਤੀ ਦੂਤਾਵਾਸ ਵੱਲੋਂ ਸੋਸ਼ਲ ਮੀਡੀਆ ‘ਤੇ ਜਾਰੀ ਬਿਆਨ ਮੁਤਾਬਕ ਲਾਪਤਾ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੇ ਦੂਤਾਵਾਸ ਨੂੰ ਉਨ੍ਹਾਂ ਦੇ ਲਾਪਤਾ ਹੋਣ ਬਾਰੇ ਸੂਚਿਤ ਕੀਤਾ, ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਇਰਾਨੀ ਅਧਿਕਾਰੀਆਂ ਨਾਲ ਤਾਲਮੇਲ ਕੀਤਾ। ਪਰਿਵਾਰਾਂ ਨੂੰ ਕੀਤੇ ਜਾ ਰਹੇ ਯਤਨਾਂ ਬਾਰੇ ਅਪਡੇਟ ਰੱਖਿਆ ਜਾ ਰਿਹਾ ਹੈ।

RELATED ARTICLES
POPULAR POSTS