ਸੁਖਬੀਰ ਬਾਦਲ ‘ਤੇ ਆਪਣੇ ਹਿੱਤ ਅੱਗੇ ਰੱਖਣ ਦੇ ਦੋਸ਼
ਕਰਤਾਰਪੁਰ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਕਰਤਾਰਪੁਰ ਵਿੱਚ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪੰਜ ਮੈਂਬਰੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਦੌਰਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਿਮਟਿਡ ਕੰਪਨੀ ਬਣ ਕੇ ਰਹਿ ਗਿਆ ਹੈ ਅਤੇ ਪੰਥਕ ਹਿੱਤਾਂ ਨੂੰ ਦਰ ਕਿਨਾਰਾ ਕਰਦਿਆਂ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਪ੍ਰਧਾਨ ਬਣ ਗਏ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਕੇ ਸੁਖਬੀਰ ਬਾਦਲ ਪੰਥਕ ਹਿੱਤਾਂ ਨੂੰ ਢਾਹ ਲਗਾ ਕੇ ਨਿੱਜੀ ਹਿੱਤਾਂ ਨੂੰ ਅੱਗੇ ਰੱਖ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਬਾਦਲ ਨੇ ਪੰਥ ਵਿਰੋਧੀ ਤਾਕਤਾਂ ਦੇ ਇਸ਼ਾਰੇ ‘ਤੇ ਸੀਨੀਅਰ ਅਤੇ ਟਕਸਾਲੀ ਆਗੂਆਂ ਨੂੰ ਅਣਦੇਖਾ ਕਰਕੇ ਪਾਰਟੀ ਨੂੰ ਆਪਣੀ ਨਿੱਜੀ ਜਗੀਰ ਸਮਝ ਕੇ ਕੰਮ ਕਰ ਰਹੇ ਹਨ। ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂ ਅਤੇ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ।
ਉਨ੍ਹਾਂ ਨੂੰ ਇਕੱਠੇ ਹੋ ਕੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਭਰਤੀ ਕਰਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰਾਂ ਦਾ ਨਿਰਾਦਰ ਕਰਨਾ ਪੰਥਕ ਹਿੱਤਾਂ ਵਿੱਚ ਨਹੀਂ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੀ ਰਹਿਨੁਮਾਈ ਕਰਦਿਆਂ ਨੌਜਵਾਨਾਂ ਨੂੰ ਸੇਧ ਦਿੰਦਿਆਂ ਹੋਇਆ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੇਂ-ਸਮੇਂ ਦੀਆਂ ਸਰਕਾਰਾਂ ਕੋਲ ਮਾਮਲਾ ਚੁੱਕਿਆ ਸੀ।
Check Also
‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਭਰਿਆ ਨਾਮਜ਼ਦਗੀ ਪਰਚਾ
ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਆਉਂਦੀ 19 ਜੂਨ ਨੂੰ ਜ਼ਿਮਨੀ ਚੋਣ ਲਈ …