1.7 C
Toronto
Wednesday, January 7, 2026
spot_img
Homeਪੰਜਾਬਜਥੇਦਾਰ ਗੜਗੱਜ ਵੱਲੋਂ ਧਿਆਨ ਸਿੰਘ ਮੰਡ ਨਾਲ ਮੁਲਾਕਾਤ

ਜਥੇਦਾਰ ਗੜਗੱਜ ਵੱਲੋਂ ਧਿਆਨ ਸਿੰਘ ਮੰਡ ਨਾਲ ਮੁਲਾਕਾਤ

ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਚਨਚੇਤੀ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨਾਲ ਉਨ੍ਹਾਂ ਦੀ ਫਿਰੋਜ਼ਪੁਰ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਹੈ ਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਹੈ। ਜਥੇਦਾਰ ਮੰਡ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਜਥੇਦਾਰ ਗੜਗੱਜ ਦੀਆਂ ਜਥੇਦਾਰ ਮੰਡ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਪ੍ਰਾਪਤ ਜਾਣਕਾਰੀ ਜਥੇਦਾਰ ਗੁੜਗੱਜ ਉਸ ਇਲਾਕੇ ਵਿੱਚ ਧਰਮ ਪ੍ਰਚਾਰ ਮੁਹਿੰਮ ਤਹਿਤ ਗਏ ਸਨ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਜਥੇਦਾਰ ਮੰਡ ਦੀ ਸਿਹਤ ਢਿੱਲੀ ਹੋਣ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਜਥੇਦਾਰ ਮੰਡ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਮਗਰੋਂ ਸਿਹਤ ਦਾ ਹਾਲ-ਚਾਲ ਪੁੱਛਣ ਲਈ ਉਨ੍ਹਾਂ ਦੇ ਘਰ ਪੁੱਜ ਗਏ। ਉਨ੍ਹਾਂ ਕਿਹਾ ਕਿ ਜਥੇਦਾਰ ਮੰਡ ਸਿੱਖ ਕੌਮ ਦੇ ਸੰਘਰਸ਼ੀ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੇ ਤਿੰਨ ਭਰਾ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਨ।

 

RELATED ARTICLES
POPULAR POSTS