16.6 C
Toronto
Monday, September 7, 2026
spot_img
Homeਪੰਜਾਬਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਮਾਨਸਾ ਵਿਧਾਨ ਸਭਾ ਚੋਣ ਲੜਨ ਦਾ ਐਲਾਨ

ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਮਾਨਸਾ ਵਿਧਾਨ ਸਭਾ ਚੋਣ ਲੜਨ ਦਾ ਐਲਾਨ

ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਮਾਨਸਾ ਵਿਧਾਨ ਸਭਾ ਚੋਣ ਲੜਨ ਦਾ ਐਲਾਨਮਾਨਸਾ/ਬਿਊਰੋ ਨਿਊਜ਼ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ 2027 ਵਿਧਾਨ ਸਭਾ ਚੋਣ ਦੌਰਾਨ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਉਨ੍ਹਾਂ ਇਹ ਐਲਾਨ ਮਾਨਸਾ ਵਿਚ ਕਾਂਗਰਸ ਵਲੋਂ ਕੀਤੀ ਗਈ ‘ਸੰਵਿਧਾਨ ਬਚਾਓ’ ਰੈਲੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਤਿੰਨ ਸਾਲ ਦਾ ਸਮਾਂ ਲੰਘਣ ਦੇ ਬਾਵਜੂਦ ਪੁੱਤਰ ਦੇ ਕਤਲ ਦਾ ਅੱਜ ਤੱਕ ਇਨਸਾਫ਼ ਨਹੀਂ ਮਿਲਿਆ, ਇਸ ਕਰਕੇ ਉਹ 2027 ਦੀ ਵਿਧਾਨ ਸਭਾ ਚੋਣ ਵਿਚ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ ਅਤੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਵਿਧਾਨ ਸਭਾ ‘ਚ ਆਵਾਜ਼ ਉਠਾਉਣਗੇ ਅਤੇ ਆਪਣੇ ਹਲਕੇ ਲਈ ਵੀ ਕੰਮ ਕਰਦੇ ਰਹਿਣਗੇ।

 

RELATED ARTICLES
POPULAR POSTS