-11.5 C
Toronto
Friday, January 23, 2026
spot_img
Homeਪੰਜਾਬਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਪੰਚਾਂ ਨੂੰ ਵੱਧ ਤਾਕਤਾਂ ਦੇਣ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਪੰਚਾਂ ਨੂੰ ਵੱਧ ਤਾਕਤਾਂ ਦੇਣ ਦਾ ਐਲਾਨ

ਸੜਕ ਬਣਾਉਣ ਤੋਂ ਬਾਅਦ ਠੇਕੇਦਾਰ ਲਈ ਜ਼ਰੂਰੀ ਹੋਵੇਗੀ ਸਰਪੰਚ ਦੀ ਐਨਓਸੀ-ਮੁੱਖ ਮੰਤਰੀ
ਪਟਿਆਲਾ/ਬਿਊਰੋ ਨਿਊਜ਼ : ‘ਸਰਕਾਰ ਤੁਹਾਡੇ ਦਰਬਾਰ’ ਦੇ ਬੈਨਰ ਹੇਠਾਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਪ੍ਰੋਗਰਾਮਾਂ ਦੀ ਕੜੀ ਵਜੋਂ ਪਟਿਆਲਾ ‘ਚ ਥਾਪਰ ਯੂਨੀਵਰਸਿਟੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਜ਼ਿਲ੍ਹੇ ਦੇ ਸਰਪੰਚਾਂ ਪੰਚਾਂ ਨਾਲ ਮਿਲਣੀ ਕੀਤੀ। ਮੁੱਖ ਮੰਤਰੀ ਸਰਪੰਚਾਂ ਨੂੰ ਵਧੇਰੇ ਤਾਕਤਾਂ ਦੇਣ ਦੀ ਗੱਲ ਆਖੀ।
ਮੁੱਖ ਮੰਤਰੀ ਨੇ ਕਿਹਾ ਕਿ 19 ਹਜ਼ਾਰ ਕਿਲੋਮੀਟਰ ਪੇਂਡੂ ਸੜਕਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਕੋਈ ਵੀ ਨਵੀਂ ਸੜਕ ਬਣਾਉਣ ਤੋਂ ਬਾਅਦ ਉਸ ਦੀ ਪੇਮੈਂਟ ਲੈਣ ਲਈ ਸਬੰਧਤ ਠੇਕੇਦਾਰ ਨੂੰ ਇਲਾਕੇ ਦੇ ਸਰਪੰਚਾਂ ਤੋਂ ਐਨਓਸੀ ਲੈਣੀ ਲਾਜ਼ਮੀ ਹੋਵੇਗੀ ਤੇ ਅਜਿਹਾ ਨਾ ਕੀਤੇ ਜਾਣ ਦੀ ਸੂਰਤ ਵਿੱਚ ਅਦਾਇਗੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਪੰਚ ਬਣੀ ਹੋਈ ਸੜਕ ਨੂੰ ਦਰੁਸਤ ਨਹੀਂ ਦੱਸਦਾ, ਤਾਂ ਜਾਂਚ ਕਰਕੇ ਊਣਤਾਈਆਂ ਪਾਏ ਜਾਣ ਦੀ ਸੂਰਤ ਵਿੱਚ ਠੇਕੇਦਾਰ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਜਿਥੇ ਪੰਚਾਇਤਾਂ ਨੂੰ ਭ੍ਰਿਸ਼ਟਾਚਾਰ ਕਰਨ ਵਾਲਿਆਂ ‘ਤੇ ਨਿਗ੍ਹਾ ਰੱਖਣ ਲਈ ਕਿਹਾ, ਉਥੇ ਹੀ ਉਨ੍ਹਾਂ ਨੂੰ ਵੀ ਭ੍ਰਿਸ਼ਟਾਚਾਰ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ।
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਜਾਇਜ਼ ਕਬਜ਼ਿਆਂ ਕਰਕੇ ਅਲੋਪ ਹੋ ਚੁੱਕੇ ਸੂਇਆਂ ਅਤੇ ਕੱਸੀਆਂ ਨੂੰ ਮੁੜ ਸੁਰਜੀਤ ਕਰਨ ਦੀ ਗੱਲ ਕਰਦਿਆਂ ਦੱਸਿਆ ਕਿ 700 ਕਿਲੋਮੀਟਰ ਪਾਈਪਾਂ ਪਾ ਕੇ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪੁੱਜਦਾ ਕੀਤਾ ਗਿਆ ਹੈ। ਉਨ੍ਹਾਂ ਕੁਝ ਹੋਰ ਮਸਲੇ ਵੀ ਉਭਾਰੇ।

RELATED ARTICLES
POPULAR POSTS