Breaking News
Home / ਕੈਨੇਡਾ / Front / ਪਟਾਕਾ ਫੈਕਟਰੀ ’ਚ ਹੋਏ ਧਮਾਕੇ ਦੇ ਪੀੜਤਾਂ ਨਾਲ ਸੁਖਬੀਰ ਬਾਦਲ ਨੇ ਪ੍ਰਗਟਾਈ ਹਮਦਰਦੀ 

ਪਟਾਕਾ ਫੈਕਟਰੀ ’ਚ ਹੋਏ ਧਮਾਕੇ ਦੇ ਪੀੜਤਾਂ ਨਾਲ ਸੁਖਬੀਰ ਬਾਦਲ ਨੇ ਪ੍ਰਗਟਾਈ ਹਮਦਰਦੀ 

ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਟਾਕਾ ਫੈਕਟਰੀ ’ਚ ਹੋਏ ਧਮਾਕੇ ਕਾਰਨ 5 ਵਿਅਕਤੀਆਂ ਦੀ ਹੋਈ ਮੌਤ ’ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸੁਖਬੀਰ ਬਾਦਲ ਨੇ ਇਸ ਧਮਾਕੇ ਕਾਰਨ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ ਤਾਂ ਜੋ ਅੱਗੇ ਤੋਂ ਅਜਿਹਾ ਹਾਦਸਾ ਨਾ ਵਾਪਰ ਸਕੇ।

Check Also

ਜਗਜੀਤ ਸਿੰਘ ਡੱਲੇਵਾਲ ਘਰ ’ਚ ਨਜ਼ਰਬੰਦ

ਬਠਿੰਡਾ/ਬਿਊਰੋ ਨਿਊਜ਼ : ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ …