Breaking News
Home / ਕੈਨੇਡਾ / Front / ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਮਦਮੀ ਟਕਸਾਲ ਵਿਚਾਲੇ ਵਧ ਸਕਦਾ ਹੈ ਟਕਰਾਅ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਮਦਮੀ ਟਕਸਾਲ ਵਿਚਾਲੇ ਵਧ ਸਕਦਾ ਹੈ ਟਕਰਾਅ


ਦਮਦਮੀ ਟਕਸਾਲ ਨੇ ਜਥੇਦਾਰ ਗੜਗੱਜ ਨੂੰ ਕੌਮ ਦੇ ਨਾਂ ਸੰਦੇਸ ਜਾਰੀ ਕਰਨ ਤੋਂ ਰੋਕਣ ਦਾ ਕੀਤਾ ਐਲਾਨ
ਅੰਮਿ੍ਰਤਸਰ/ਬਿਊਰੋ ਨਿਊਜ਼ : ਘੱਲੂਘਾਰਾ ਦਿਵਸ ਮੌਕੇ 6 ਜੂਨ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਮਦਮੀ ਟਕਸਾਲ ਵਿਚਾਲੇ ਟਕਰਾਅ ਦੀ ਸੰਭਾਵਨਾ ਬਣ ਸਕਦੀ ਹੈ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਾੜਨਾ ਕੀਤੀ ਹੈ ਕਿ ਜੇਕਰ 6 ਜੂਨ ਵਾਲੇ ਦਿਨ ਸ੍ਰੀ ਅਕਾਲ ਤਖਤ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਂ ਸੰਦੇਸ ਜਾਰੀ ਕੀਤਾ ਅਤੇ ਸਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਨ ਦਾ ਯਤਨ ਕੀਤਾ ਤਾਂ ਇਸ ਕਾਰਵਾਈ ਨੂੰ ਹਰਗਿਜ ਬਰਦਾਸਤ ਨਹੀਂ ਕੀਤਾ ਜਾਵੇਗਾ। ਦਮਦਮੀ ਟਕਸਾਲ ਦੇ ਹੈੱਡਕੁਆਰਟਰ ਚੌਕ ਮਹਿਤਾ ਸਥਿਤ ਗੁਰਦੁਆਰਾ ਗੁਰਦਰਸਨ ਪ੍ਰਕਾਸ ਵਿਖੇ ਅੱਜ ਬਾਅਦ ਦੁਪਹਿਰ ਕੀਤੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਕੌਮ ਦੇ ਪ੍ਰਵਾਨਿਤ ਜਥੇਦਾਰ ਨਹੀਂ ਹਨ। ਉਨ੍ਹਾਂ ਨੂੰ ਸਮੂਹ ਸਿੱਖ ਕੌਮ ਵੱਲੋਂ ਮਾਨਤਾ ਨਹੀਂ ਮਿਲੀ ਹੈ, ਉਂਝ ਵੀ ਤਖਤ ਸ੍ਰੀ ਪਟਨਾ ਸਾਹਿਬ ਤੋਂ ਪੰਜ ਪਿਆਰਿਆਂ ਵੱਲੋਂ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਅਤੇ ਕਿਸੇ ਤਨਖਾਹੀਆ ਕਰਾਰ ਦਿੱਤੇ ਵਿਅਕਤੀ ਨੂੰ ਪੰਥ ਨੂੰ ਸੰਦੇਸ ਦੇਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੋਇਆ ਤਾਂ ਦਮਦਮੀ ਟਕਸਾਲ ਸਮੇਤ ਸੰਤ ਸਮਾਜ, ਸਿੰਘ ਸੰਪਰਦਾਵਾਂ, ਸਿੱਖ ਫੈਡਰੇਸਨਾਂ, ਨਿਹੰਗ ਜਥੇਬੰਦੀਆਂ ਤੇ ਹੋਰਨਾਂ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਟਕਰਾਅ ਵਾਲੀ ਸਥਿਤੀ ਪੈਦਾ ਹੋਈ ਤਾਂ ਇਸ ਦੀ ਜ਼ਿੰਮੇਵਾਰੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਵੇਗੀ।

Check Also

ਭਾਰਤ ਵਿਚ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 4 ਹਜ਼ਾਰ ਤੋਂ ਟੱਪੀ

ਕੇਰਲਾ ਸੂਬਾ ਸਭ ਤੋਂ ਜ਼ਿਆਦਾ ਹੋਇਆ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿੱਚ ਕਰੋਨਾ ਐਕਟਿਵ ਮਾਮਲਿਆਂ …