Breaking News
Home / ਕੈਨੇਡਾ / Front / ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਮਤਾ ਬੈਨਰਜੀ ’ਤੇ ਕਸਿਆ ਸਿਆਸੀ ਤੰਜ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਮਤਾ ਬੈਨਰਜੀ ’ਤੇ ਕਸਿਆ ਸਿਆਸੀ ਤੰਜ


ਕਿਹਾ : ਮੁਸਲਿਮ ਵੋਟਰਾਂ ਨੂੰ ਖੁਸ਼ ਕਰਨ ਲਈ ‘ਅਪਰੇਸ਼ਨ ਸਿੰਧੂਰ’ ਦਾ ਵਿਰੋਧ ਕਰ ਰਹੀ ਹੈ ਮਮਤਾ
ਕੋਲਕਾਤਾ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਸਿਆਸੀ ਤੰਜ ਕਸਿਆ ਹੈ। ਉਨ੍ਹਾਂ ਆਖਿਆ ਕਿ ਮਮਤਾ ਬੈਨਰਜੀ ਮੁਸਲਿਮ ਵੋਟਰਾਂ ਨੂੰ ਖੁਸ਼ ਕਰਨ ਲਈ ਅਪਰੇਸ਼ਨ ਸਿੰਧੂਰ ਤੇ ਵਕਫ਼ ਸੋਧ ਕਾਨੂੰਨ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਹਾਲ ਹੀ ’ਚ ਮੁਰਸ਼ਿਦਾਬਾਦ ’ਚ ਦੰਗੇ ਕਥਿਤ ਸਰਕਾਰ ਦੀ ਸ਼ਹਿ ’ਤੇ ਹੋਏ ਸਨ। ਸ਼ਾਹ ਨੇ ਇਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਅਗਲੇ ਸਾਲ ਪੱਛਮੀ ਬੰਗਾਲ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਤਿ੍ਰਣਮੂਲ ਕਾਂਗਰਸ ਨੂੰ ਹਰਾਉਣ ਦਾ ਸੱਦਾ ਦਿੱਤਾ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਦੇ ਰੂਪ ’ਚ ਮਮਤਾ ਬੈਨਰਜੀ ਦਾ ਕਾਰਜਕਾਲ ਅਗਲੇ ਸਾਲ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਪਰੇਸ਼ਨ ਸਿੰਧੂਰ ਦਾ ਵਿਰੋਧ ਕਰ ਕੇ ਮਮਤਾ ਬੈਨਰਜੀ ਦੇਸ਼ ਦੀਆਂ ਮਾਵਾਂ ਤੇ ਭੈਣਾਂ ਦਾ ਅਪਮਾਨ ਕਰ ਰਹੇ ਹਨ। ਉਨ੍ਹਾਂ ਬੰਗਾਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਅਪਰੇਸ਼ਨ ਸਿੰਧੂਰ ਦਾ ਵਿਰੋਧ ਕਰਨ ਵਾਲਿਆਂ ਨੂੰ ਸਿੰਧੂਰ ਦੀ ਕੀਮਤ ਸਮਝਾਉਣ। ਜਾਣਕਾਰੀ ਅਨੁਸਾਰ ਮਮਤਾ ਬੈਨਰਜੀ ਨੇ ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ’ਤੇ ਅਪਰੇਸ਼ਨ ਸਿੰਧੂਰ ਦਾ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਸੀ।

Check Also

ਸਿੱਕਮ ’ਚ ਢਿੱਗਾਂ ਡਿੱਗਣ ਕਾਰਨ 3 ਮੌਤਾਂ – 6 ਸੁਰੱਖਿਆ ਕਰਮੀ ਵੀ ਹੋਏ ਲਾਪਤਾ 

ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਕਮ ਦੇ ਛੱਤੇਨ ਵਿਖੇ ਇੱਕ ਫੌਜੀ ਕੈਂਪ ’ਤੇ ਢਿੱਗਾਂ ਡਿੱਗਣ ਕਾਰਨ 3 …