25 C
Toronto
Tuesday, June 2, 2026
spot_img
HomeਕੈਨੇਡਾFrontਤਖਤ ਸ੍ਰੀ ਪਟਨਾ ਸਾਹਿਬ ਤੋਂ ਪੰਜ ਪਿਆਰਿਆਂ ਨੇ ਸੁਖਬੀਰ ਬਾਦਲ ਲਈ ਫਿਰ...

ਤਖਤ ਸ੍ਰੀ ਪਟਨਾ ਸਾਹਿਬ ਤੋਂ ਪੰਜ ਪਿਆਰਿਆਂ ਨੇ ਸੁਖਬੀਰ ਬਾਦਲ ਲਈ ਫਿਰ ਜਾਰੀ ਕੀਤਾ ਫੁਰਮਾਨ

10 ਜੂਨ ਤੱਕ ਪੇਸ਼ ਹੋਣ ਲਈ ਕਿਹਾ
ਅੰਮਿ੍ਰਤਸਰ/ਬਿਊਰੋ ਨਿਊਜ਼
ਪਿਛਲੇ ਦਿਨੀਂ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਇਕੱਤਰਤਾ ਕਰਕੇ ਆਦੇਸ਼ ਜਾਰੀ ਕੀਤੇ ਸਨ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੂੰ ਵੀ 10 ਦਿਨਾਂ ਅੰਦਰ ਪਟਨਾ ਸਾਹਿਬ ਵਿਖੇ ਪੰਜਾਂ ਪਿਆਰਿਆਂ ਸਾਹਮਣੇ ਪੇਸ਼ ਹੋਣ ਦਾ ਫੁਰਮਾਨ ਵੀ ਸੁਣਾਇਆ ਸੀ। ਪਰ ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜਾਂ ਪਿਆਰਿਆਂ ਅੱਗੇ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਪੰਜਾਂ ਪਿਆਰਿਆਂ ਨੇ ਇਕੱਤਰਤਾ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਹੁਣ 10 ਜੂਨ ਤੱਕ ਸਮਾਂ ਦਿੱਤਾ ਹੈ। ਇਹ ਵੀ ਕਿਹਾ ਗਿਆ ਕਿ ਆਦੇਸ਼ ਦੀ ਉਲੰਘਣਾ ਹੋਣ ’ਤੇ ਪੰਥਕ ਰਵਾਇਤ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।
RELATED ARTICLES
POPULAR POSTS