17.5 C
Toronto
Sunday, October 5, 2025
spot_img
HomeਕੈਨੇਡਾFrontਹਰਪਾਲ ਸਿੰਘ ਚੀਮਾ ਨੇ ਪੰਜਾਬ ’ਚ ਮਾਲੀਆ ਵਧਣ ਦਾ ਕੀਤਾ ਦਾਅਵਾ

ਹਰਪਾਲ ਸਿੰਘ ਚੀਮਾ ਨੇ ਪੰਜਾਬ ’ਚ ਮਾਲੀਆ ਵਧਣ ਦਾ ਕੀਤਾ ਦਾਅਵਾ

ਕਿਹਾ : ਵਿੱਤੀ ਸੂਝ-ਬੂਝ ਕਰਕੇ ਮਾਲੀਏ ’ਚ ਵਾਧਾ ਹੋਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਮਈ ਮਹੀਨੇ ਦੌਰਾਨ ਪਿਛਲੇ ਵਰ੍ਹੇ ਨਾਲੋਂ 25.31 ਫੀਸਦ ਵੱਧ ਜੀਐੱਸਟੀ ਮਾਲੀਆ ਇਕੱਠਾ ਹੋਇਆ ਹੈ। ਇਸ ਸਾਲ ਮਈ ਮਹੀਨੇ 2006.31 ਕਰੋੜ ਰੁਪਏ ਜੀਐੱਸਟੀ ਮਾਲੀਆ ਇਕੱਠਾ ਹੋਇਆ ਹੈ, ਜੋ ਪਿਛਲੇ ਵਰ੍ਹੇ ਨਾਲੋਂ 405.17 ਕਰੋੜ ਰੁਪਏ ਵੱਧ ਹੈ। ਪਿਛਲੇ ਸਾਲ ਮਈ ਮਹੀਨੇ 1601.14 ਕਰੋੜ ਰੁਪਏ ਜੀਐੱਸਟੀ ਮਾਲੀਏ ਦੇ ਰੂਪ ਇਕੱਠੇ ਹੋਏ ਸਨ। ਉਸ ਤੋਂ ਪਿਛਲੇ ਸਾਲ ਮਈ 2023 ਵਿੱਚ ਜੀਐੱਸਟੀ ਦੇ 1,480 ਕਰੋੜ ਰੁਪਏ ਇਕੱਠੇ ਹੋਏ ਸਨ। ਇਸ ਬਾਰੇ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤੀ ਸੂਝ-ਬੂਝ ਅਤੇ ਆਰਥਿਕ ਸੁਧਾਰ ਕਰਕੇ ਲਗਾਤਾਰ ਸੂਬੇ ਦੇ ਮਾਲੀਏ ਵਿੱਚ ਵਾਧਾ ਹੋ ਰਿਹਾ ਹੈ।
RELATED ARTICLES
POPULAR POSTS