27.2 C
Toronto
Wednesday, June 10, 2026
spot_img
HomeਕੈਨੇਡਾFrontਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਦੀ ਮੁਅੱਤਲੀ ਕਾਂਗਰਸ ਵੱਲੋਂ ਰੱਦ

ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਦੀ ਮੁਅੱਤਲੀ ਕਾਂਗਰਸ ਵੱਲੋਂ ਰੱਦ

ਚਰਨਜੀਤ ਸਿੰਘ ਚੰਨੀ ਖਿਲਾਫ ਬਿਆਨਬਾਜ਼ੀ ਕਰਨ ਦੇ ਲੱਗੇ ਸਨ ਆਰੋਪ
ਜਲੰਧਰ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਨੇ ਫਿਲੌਰ ਦੇ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਸੰਸਦੀ ਚੋਣਾਂ ਤੋਂ ਇੱਕ ਮਹੀਨਾ ਪਹਿਲਾਂ ਅਪਰੈਲ 2024 ਵਿੱਚ ਵਿਕਰਮਜੀਤ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਅਤੇ ਉਨ੍ਹਾਂ ਦੀ ਮਾਤਾ ਕਰਮਜੀਤ ਕੌਰ ਚੌਧਰੀ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਲੜਨ ਲਈ ਪਾਰਟੀ ਦੀ ਟਿਕਟ ਦੀ ਮੰਗ ਕੀਤੀ ਸੀ। ਇਸ ਦੌਰਾਨ ਪਾਰਟੀ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਟਿਕਟ ਦੇਣ ਦਾ ਐਲਾਨ ਕੀਤੇ ਜਾਣ ਪਿੱਛੋਂ ਚੌਧਰੀ ਨੇ ਚੰਨੀ ਦੀ ਉਮੀਦਵਾਰੀ ਵਿਰੁੱਧ ਖੁਲ੍ਹ ਕੇ ਬਿਆਨਬਾਜ਼ੀ ਕੀਤੀ ਸੀ। ਇਸ ਕਾਰਨ ਵਿਕਰਮਜੀਤ ਚੌਧਰੀ ਖਿਲਾਫ ਪਾਰਟੀ ਨੇ ਇਹ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਉਂਦਿਆਂ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਮੁਅੱਤਲ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਚੋਣ ਚੰਨੀ ਨੇ ਵੱਡੇ ਫਰਕ ਨਾਲ ਜਿੱਤ ਲਈ ਸੀ।
RELATED ARTICLES
POPULAR POSTS