Breaking News
Home / ਕੈਨੇਡਾ / Front / ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਵਿਚ ਸਭ ਠੀਕ ਹੋਣ ਦਾ ਕੀਤਾ ਦਾਅਵਾ

ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਵਿਚ ਸਭ ਠੀਕ ਹੋਣ ਦਾ ਕੀਤਾ ਦਾਅਵਾ

ਕਿਹਾ : ਸੁਨੀਲ ਜਾਖੜ ਜਿਥੋਂ ਕਹਿਣਗੇ, ਉਥੋਂ ਹੀ ਲੜ ਲਵਾਂਗਾ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਵਿਚ ਸਭ ਕੁਝ ਠੀਕ ਚੱਲ ਰਿਹਾ ਹੈ। ਵੜਿੰਗ ਨੇ ਇਹ ਗੱਲ ਚੰਡੀਗੜ੍ਹ ’ਚ ਪਾਰਟੀ ਦੇ ਕੋਆਰਡੀਨੇਟਰਾਂ ਦੀ ਮੀਟਿੰਗ ਤੋਂ ਪਹਿਲਾਂ ਕਹੀ ਹੈ। ਵੜਿੰਗ ਨੇ ਨਸ਼ੇ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਿਰਫ ਐਫ.ਆਈ.ਆਰ. ਦਰਜ ਕਰਨ ਨਾਲ ਨਸ਼ਾ ਖਤਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਸਰਬ ਪਾਰਟੀ ਮੀਟਿੰਗ ਹੋਣੀ ਚਾਹੀਦੀ ਹੈ ਅਤੇ ਨਸ਼ੇ ਦੇ ਮੁੱਦੇ ’ਤੇ ਮੰਥਨ ਕਰਨ ਦੀ ਲੋੜ ਹੈ। ਵੜਿੰਗ ਨੇ ਕਿਹਾ ਕਿ ਇਸ ਮੀਟਿੰਗ ਵਿਚ ਉਨ੍ਹਾਂ ਵਿਅਕਤੀਆਂ ਨੂੰ ਵੀ ਸ਼ਾਮਲ ਕੀਤਾ ਜਾਵੇ, ਜੋ ਨਸ਼ੇ ਦੇ ਆਦੀ ਹਨ। ਵੜਿੰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਅਜਗਰ ਕਿਹਾ। ਵੜਿੰਗ ਨੇ ਕਿਹਾ ਕਿ ਸੁਨੀਲ ਜਾਖੜ ਚੋਣ ਲੜਨ ਲਈ ਜਿਥੋਂ ਵੀ ਕਾਗਜ਼ ਭਰਨਗੇ, ਉਹ ਵੀ ਉਥੋਂ ਹੀ ਚੋਣ ਲੜਨ ਲਈ ਤਿਆਰ ਹਨ। ਰਾਜਾ ਵੜਿੰਗ ਨੇ ਕਿਹਾ ਕਿ ਬਹੁਤ ਸਾਰੇ ਨਰਾਜ਼ ਲੀਡਰ ਹੁਣ ਮੁੜ ਕਾਂਗਰਸ ਪਾਰਟੀ ਵਿਚ ਵਾਪਸੀ ਕਰ ਰਹੇ ਹਨ।

Check Also

ਪੰਜਾਬ ਸਰਕਾਰ 200 ਮਨੋਵਿਗਿਆਨੀਆਂ ਦੀ ਕਰੇਗੀ ਭਰਤੀ

ਹਰਪਾਲ ਚੀਮਾ ਨੇ ਕਿਹਾ : ਨਸ਼ਿਆਂ ਦੀ ਸਪਲਾਈ ਚੇਨ ਤੋੜ ਕੇ ਨੌਜਵਾਨਾਂ ਨੂੰ ਨਸ਼ਿਆਂ ਦੀ …