24.3 C
Toronto
Monday, September 15, 2025
spot_img
HomeਕੈਨੇਡਾFrontਪਾਕਿ ਲਈ ਜਾਸੂਸੀ ਦੇ ਆਰੋਪ ’ਚ ਯੂਟਿਊਬਰ ਜਸਬੀਰ ਸਿੰਘ ਗਿ੍ਰਫਤਾਰ

ਪਾਕਿ ਲਈ ਜਾਸੂਸੀ ਦੇ ਆਰੋਪ ’ਚ ਯੂਟਿਊਬਰ ਜਸਬੀਰ ਸਿੰਘ ਗਿ੍ਰਫਤਾਰ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਕੀਤੀ ਸਾਂਝੀ
ਚੰਡੀਗੜ੍ਹ/ਬਿਊਰੋ ਨਿਊਜ਼
ਪਾਕਿਸਤਾਨ ਲਈ ਜਸੂਸੀ ਦੇ ਆਰੋਪ ਵਿਚ ਯੂਟਿਊਬਰ ਜਸਬੀਰ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ। ਜਾਣਕਾਰੀ ਅਨੁਸਾਰ ਜਸਬੀਰ ਸਿੰਘ ਜ਼ਿਲ੍ਹਾ ਰੂਪਨਗਰ ਦਾ ਰਹਿਣ ਵਾਲਾ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਜਾਨ ਮਾਹਲ’ ਉਤੇ 10 ਲੱਖ ਤੋਂ ਵੱਧ ਸਬਸਕ੍ਰਾਇਬਰ ਹਨ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਜਸਬੀਰ ਸਿੰਘ ਏਜੰਟ ਹਸਨ ਅਲੀ ਦੇ ਸੰਪਰਕ ਵਿਚ ਸੀ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਹਰਿਆਣਾ ਤੋਂ ਗਿ੍ਰਫਤਾਰ ਯੂਟਿਊਬਰ ਜੋਤੀ ਮਲਹੋਤਰਾ ਅਤੇ ਪਾਕਿਸਤਾਨੀ ਹਾਈ ਕਮਿਸ਼ਨ ਤੋਂ ਕੱਢੇ ਗਏ ਅਧਿਕਾਰੀ ਅਹਿਸਾਨ-ਉਰ-ਰਹੀਮ ਉਰਫ ਦਾਨਿਸ਼ ਨਾਲ ਵੀ ਸੰਪਰਕ ਵਿਚ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਜਸਬੀਰ ਨੇ ਦਾਨਿਸ਼ ਦੇ ਸੱਦੇ ’ਤੇ ਦਿੱਲੀ ਵਿਚ ਪਾਕਿਸਤਾਨ ਦੇ ਰਾਸ਼ਟਰੀ ਦਿਵਸ ਸਮਾਗਮ ਵਿਚ ਵੀ ਸ਼ਿਰਕਤ ਕੀਤੀ ਸੀ, ਜਿਥੇ ਉਹ ਪਾਕਿਸਤਾਨੀ ਸੈਨਾ ਦੇ ਅਧਿਕਾਰੀਆਂ ਤੇ ਬਲੌਗਰਾਂ ਨੂੰ ਮਿਲਿਆ ਸੀ। ਇਹ ਵੀ ਦੱਸਿਆ ਗਿਆ ਕਿ ਉਸ ਨੇ ਤਿੰਨ ਵਾਰ ਪਾਕਿਸਤਾਨ ਦੀ ਯਾਤਰਾ ਵੀ ਕੀਤੀ ਤੇ ਉਸ ਦੇ ਤਕਨੀਕੀ ਡਿਵਾਇਸਾਂ ਵਿਚ ਕਈ ਪਾਕਿਸਤਾਨ ਆਧਾਰਿਤ ਨੰਬਰ ਸਨ, ਜਿਨ੍ਹਾਂ ਦੀ ਫੋਰੈਂਸਿਕ ਜਾਂਚ ਕਰਵਾਈ ਜਾ ਰਹੀ ਹੈ।
RELATED ARTICLES
POPULAR POSTS