1 C
Toronto
Thursday, January 8, 2026
spot_img
HomeਕੈਨੇਡਾFrontਸਤੇਂਦਰ ਜੈਨ ਤੇ ਸਿਸੋਦੀਆ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਸੰਮਨ ਜਾਰੀ

ਸਤੇਂਦਰ ਜੈਨ ਤੇ ਸਿਸੋਦੀਆ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਸੰਮਨ ਜਾਰੀ

ਭਿ੍ਰਸ਼ਟਾਚਾਰ ਵਿਰੋਧੀ ਬਿਊਰੋ ਨੇ ਜੈਨ ਨੂੰ 6 ਜੂਨ ਤੇ ਸਿਸੋਦੀਆ ਨੂੰ 9 ਜੂਨ ਨੂੰ ਬੁਲਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਸਾਬਕਾ ਮੰਤਰੀਆਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਨੂੰ ਭਿ੍ਰਸ਼ਟਾਚਾਰ ਵਿਰੋਧੀ ਬਿਊਰੋ (ਏ.ਸੀ.ਬੀ.) ਨੇ ਸੰਮਨ ਜਾਰੀ ਕੀਤਾ ਹੈ। ਜੈਨ ਅਤੇ ਸਿਸੋਦੀਆ ਨੂੰ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਕਲਾਸਰੂਮਾਂ ਦੀ ਉਸਾਰੀ ਵਿਚ ਕਥਿਤ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਸੰਮਨ ਜਾਰੀ ਹੋਏ ਹਨ। ਇਸਦੇ ਚੱਲਦਿਆਂ ਸਤੇਂਦਰ ਜੈਨ ਨੂੰ 6 ਜੂਨ ਅਤੇ ਮਨੀਸ਼ ਸਿਸੋਦੀਆ ਨੂੰ 9 ਜੂਨ ਨੂੰ ਏ.ਸੀ.ਬੀ. ਦਫਤਰ ਬੁਲਾਇਆ ਗਿਆ ਹੈ। ਇਹ ਮਾਮਲਾ 12,748 ਕਲਾਸਰੂਮਾਂ ਅਤੇ ਇਮਾਰਤਾਂ ਦੀ ਉਸਾਰੀ ਵਿਚ 2000 ਕਰੋੜ ਰੁਪਏ ਦੇ ਕਥਿਤ ਘੁਟਾਲੇ ਨਾਲ ਸੰਬੰਧਿਤ ਹੈ। ਭਿ੍ਰਸ਼ਟਾਚਾਰ ਵਿਰੋਧੀ ਸ਼ਾਖਾ ਵਲੋਂ ਕਿਹਾ ਗਿਆ ਹੈ ਕਿ ਦਿੱਲੀ ਵਿਚ ‘ਆਪ’ ਸਰਕਾਰ ਦੇ ਰਾਜ ਦੌਰਾਨ 12,748 ਕਲਾਸਰੂਮਾਂ ਅਤੇ ਇਮਾਰਤਾਂ ਦੀ ਉਸਾਰੀ ਵਿਚ 2,000 ਕਰੋੜ ਰੁਪਏ ਦਾ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਇਹ ਪ੍ਰੋਜੈਕਟ ਕਥਿਤ ਤੌਰ ’ਤੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਠੇਕੇਦਾਰਾਂ ਨੂੰ ਦਿੱਤਾ ਗਿਆ ਸੀ ਅਤੇ ਜਿਸ ’ਚ ਵੱਡੀ ਪੱਧਰ ’ਤੇ ਵਿੱਤੀ ਬੇਨਿਯਮੀਆਂ ਕੀਤੀਆਂ ਗਈਆਂ ਹਨ।
RELATED ARTICLES
POPULAR POSTS