14.5 C
Toronto
Wednesday, September 17, 2025
spot_img
HomeਕੈਨੇਡਾFrontਪੰਜਾਬ ’ਚ ਦੁਕਾਨਦਾਰਾਂ ਨੂੰ ਇੰਸਪੈਕਟਰ ਰਾਜ ਤੋਂ ਮਿਲੇਗੀ ਨਿਜਾਤ

ਪੰਜਾਬ ’ਚ ਦੁਕਾਨਦਾਰਾਂ ਨੂੰ ਇੰਸਪੈਕਟਰ ਰਾਜ ਤੋਂ ਮਿਲੇਗੀ ਨਿਜਾਤ

ਕੈਬਨਿਟ ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੁਕਾਨ ਅਤੇ ਵਪਾਰਕ ਐਕਟ ਵਿਚ ਸੋਧ ਕਰਨ ਦੀ ਮਨਜੂਰੀ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਹੁਣ 20 ਤੋਂ ਘੱਟ ਮੁਲਾਜ਼ਮਾਂ ਵਾਲੇ ਕਿਸੇ ਵੀ ਅਦਾਰੇ ਨੂੰ ਨੋ ਅਬਜੈਕਸ਼ਨ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੋਵੇਗੀ। ਇਸਦੇ ਨਾਲ ਹੀ ਕੋਈ ਵੀ ਇੰਸਪੈਕਟਰ ਉਥੇ ਛਾਪੇ ਮਾਰ ਕੇ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਨਹੀਂ ਕਰ ਸਕੇਗਾ। ਇਸ ਤਰ੍ਹਾਂ ਇੰਸਪੈਕਟਰ ਰਾਜ ਦਾ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਕਿਉਂਕਿ ਇਸ ਨਵੀਂ ਸੋਧ ’ਚ 95 ਪ੍ਰਤੀਸ਼ਤ ਦੁਕਾਨਦਾਰ ਆ ਜਾਣਗੇ, ਜਿਨ੍ਹਾਂ ਦੇ ਕੋਲ 20 ਤੋਂ ਘੱਟ ਮੁਲਾਜ਼ਮ ਕੰਮ ਕਰਦੇ ਹਨ। ਇਹ ਫੈਸਲਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਕੈਬਨਿਟ ਦੀ ਬੈਠਕ ’ਚ ਲਿਆ ਗਿਆ। ਸੀਐਮ ਮਾਨ ਨੇ ਦੱਸਿਆ ਕਿ ਹੁਣ ਸਿਰਫ ਛੇ ਮਹੀਨੇ ਵਿਚ ਇਕ ਵਾਰੀ ਜਾਣਕਾਰੀ ਦੇਣੀ ਹੋਵੇਗੀ ਕਿ ਉਨ੍ਹਾਂ ਕੋਲ ਕਿੰਨੇ ਮੁਲਾਜ਼ਮ ਕੰਮ ਕਰ ਰਹੇ ਹਨ।
RELATED ARTICLES
POPULAR POSTS