ਅੰਮ੍ਰਿਤਸਰ : ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਪੰਜਾਬ ਨਾਲ ਜੁੜੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਸ਼ੁਰੂ ਕੀਤੀ ਗਈ ਆਨਲਾਈਨ ਮਿਲਣੀ ਵਿੱਚ ਹੁਣ ਤੱਕ 600 ਤੋਂ ਵੱਧ ਸ਼ਿਕਾਇਤਾਂ ਦਾ ਨਿਬੇੜਾ ਕੀਤਾ ਜਾ ਚੁੱਕਾ ਹੈ।
ਇਸੇ ਲੜੀ ਵਿੱਚ ਉਨ੍ਹਾਂ ਅੰਮ੍ਰਿਤਸਰ ਵਿੱਚ ਛੇਵੀਂ ਆਨਲਾਈਨ ਐੱਨਆਰਆਈ ਮਿਲਣੀ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡੀਆਈਜੀ ਪਰਵਾਸੀ ਮਾਮਲੇ ਰਾਜਪਾਲ ਸਿੰਘ ਸੰਧੂ, ਆਈਜੀ ਜਗਜੀਤ ਸਿੰਘ ਵਾਲੀਆ, ਜ਼ਿਲ੍ਹਾ ਮਾਲ ਅਫ਼ਸਰ ਨਵਕੀਰਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮਿਲਣੀ ਬਾਰੇ ਜਾਣਕਾਰੀ ਦਿੰਦਿਆਂ ਧਾਲੀਵਾਲ ਨੇ ਦੱਸਿਆ ਕਿ ਅੱਜ ਦੁਨੀਆ ਭਰ ਵਿੱਚੋਂ ਵੱਖ ਵੱਖ ਮਾਧਿਅਮ ਰਾਹੀਂ 123 ਪਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਹਾ, ”ਅਸੀਂ ਹਰ ਮਹੀਨੇ ਇਹ ਮਿਲਣੀ ਕਰਦੇ ਹਾਂ। ਅਗਲੀ ਮਿਲਣੀ ਤੋਂ ਪਹਿਲਾਂ-ਪਹਿਲਾਂ ਇਨ੍ਹਾਂ ਸਾਰੀਆਂ ਸ਼ਿਕਾਇਤਾਂ ਦਾ ਨਿਬੇੜਾ ਕਰ ਦਿੱਤਾ ਜਾਵੇਗਾ।”