4.3 C
Toronto
Wednesday, October 29, 2025
spot_img
Homeਪੰਜਾਬਲੁਧਿਆਣਾ (ਪੱਛਮੀ) ਜ਼ਿਮਨੀ ਚੋਣ : ਪੜਤਾਲ ਮਗਰੋਂ 15 ਨਾਮਜ਼ਦਗੀਆਂ ਸਹੀ

ਲੁਧਿਆਣਾ (ਪੱਛਮੀ) ਜ਼ਿਮਨੀ ਚੋਣ : ਪੜਤਾਲ ਮਗਰੋਂ 15 ਨਾਮਜ਼ਦਗੀਆਂ ਸਹੀ

ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਸਨ ਤੇ ਪੜਤਾਲ ਮਗਰੋਂ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਨ੍ਹਾਂ ਵਿੱਚ ਇੰਜ. ਬਲਦੇਵ ਰਾਜ ਕਤਨਾ (ਆਜ਼ਾਦ), ਭਾਰਤ ਭੂਸ਼ਣ (ਕਾਂਗਰਸ), ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (ਅਕਾਲੀ ਦਲ), ਸੰਜੀਵ ਅਰੋੜਾ (ਆਮ ਆਦਮੀ ਪਾਰਟੀ), ਪਰਮਜੀਤ ਸਿੰਘ ਭਰਾਜ (ਆਜ਼ਾਦ), ਐਲਬਰਟ ਦੁਆ (ਆਜ਼ਾਦ), ਜਤਿੰਦਰ ਕੁਮਾਰ ਸ਼ਰਮਾ (ਨੈਸ਼ਨਲ ਲੋਕ ਸੇਵਾ ਪਾਰਟੀ), ਕਮਲ ਪਵਾਰ (ਆਜ਼ਾਦ) ਤੇ ਹੋਰ ਸ਼ਾਮਲ ਹਨ।

 

RELATED ARTICLES
POPULAR POSTS