19.2 C
Toronto
Tuesday, October 7, 2025
spot_img
Homeਪੰਜਾਬਪੰਜਾਬ ਦੇ ਮੁੱਖ ਸਿਆਸੀ ਆਗੂਆਂ ਨੇ ਢੀਂਡਸਾ ਪਰਿਵਾਰ ਨਾਲ ਵੰਡਾਇਆ ਦੁੱਖ

ਪੰਜਾਬ ਦੇ ਮੁੱਖ ਸਿਆਸੀ ਆਗੂਆਂ ਨੇ ਢੀਂਡਸਾ ਪਰਿਵਾਰ ਨਾਲ ਵੰਡਾਇਆ ਦੁੱਖ

ਸੰਗਰੂਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੀਆਂ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਢੀਂਡਸਾ ਪਰਿਵਾਰ ਦੀ ਸਥਾਨਕ ਰਿਹਾਇਸ਼ ‘ਤੇ ਪੁੱਜ ਰਹੇ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਕਾਂਗਰਸੀ ਆਗੂ ਜਸਬੀਰ ਸਿੰਘ ਡਿੰਪਾ, ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕੁਲਵੀਰ ਸਿੰਘ ਜ਼ੀਰਾ, ਗੁਰਕੀਰਤ ਸਿੰਘ ਕੋਟਲੀ, ਜੀਤਮਹਿੰਦਰ ਸਿੰਘ ਸਿੱਧੂ, ਕੈਪਟਨ ਸੰਦੀਪ ਸਿੰਘ ਸੰਧੂ, ਮਲਕੀਤ ਸਿੰਘ ਦਾਖਾ, ਵਿਕਰਮ ਸਿੰਘ ਚੌਧਰੀ, ਵਿਨਰਜੀਤ ਸਿੰਘ ਗੋਲਡੀ, ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਦਲਵੀਰ ਸਿੰਘ ਗੋਲਡੀ, ਜਸਵਿੰਦਰ ਸਿੰਘ ਧੀਮਾਨ, ਸ਼ੁਭਮ ਸ਼ਰਮਾ ਆਦਿ ਸਿਆਸੀ ਆਗੂਆਂ ਨੇ ਅੱਜ ਇੱਥੇ ਪੁੱਜ ਕੇ ਪਰਮਿੰਦਰ ਸਿੰਘ ਢੀਂਡਸਾ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦਾ ਸਰਪੰਚੀ ਤੋਂ ਲੈ ਕੇ ਕੇਂਦਰੀ ਮੰਤਰੀ ਦੇ ਅਹੁਦੇ ਤੱਕ ਪੁੱਜਣਾ ਕੋਈ ਛੋਟੀ ਗੱਲ ਨਹੀਂ।
ਸੰਸਦ ਮੈਂਬਰ ਹਰਸਿਮਰਤ ਕੌਰ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਢੀਂਡਸਾ ਦੇ ਤੁਰ ਜਾਣ ਨਾਲ ਇੱਕ ਸਦੀ ਦਾ ਅੰਤ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਉਸ ਪੀੜ੍ਹੀ ਦੀ ਰਾਜਨੀਤੀ ਅਤੇ ਅੱਜ ਦੀ ਰਾਜਨੀਤੀ ‘ਚ ਬੜਾ ਫਰਕ ਹੈ। ਅੱਜ ਦਲ-ਬਦਲੂ ਸਵੇਰੇ ਕਿਤੇ, ਸ਼ਾਮ ਨੂੰ ਕਿਤੇ, ਹਲਕਾ ਬਦਲਿਆ, ਦਲ ਬਦਲਿਆ, ਇਹ ਆਮ ਹੋ ਗਿਆ ਪਰ ਇਹ ਪੁਰਾਣੀ ਪੀੜ੍ਹੀ ਸੀ ਜਿਥੇ ਜੰਮੇ, ਉਥੇ ਦੇ ਹੀ ਬਣ ਕੇ ਰਹੇ।

 

RELATED ARTICLES
POPULAR POSTS