Breaking News
Home / ਕੈਨੇਡਾ / Front / ਆਰ.ਬੀ.ਆਈ. ਵੱਲੋਂ ਰੈਪੋ ਦਰ ’ਚ 0.5 ਫੀਸਦ ਦੀ ਕਟੌਤੀ

ਆਰ.ਬੀ.ਆਈ. ਵੱਲੋਂ ਰੈਪੋ ਦਰ ’ਚ 0.5 ਫੀਸਦ ਦੀ ਕਟੌਤੀ

ਹਾਊਸਿੰਗ ਤੇ ਹੋਰ ਕਰਜ਼ੇ ਹੋਣਗੇ ਸਸਤੇ
ਮੁੰਬਈ/ਬਿਊਰੋ ਨਿਊਜ਼
ਮਹਿੰਗਾਈ ਦਰ ਵਿਚ ਨਰਮੀ ਦਰਮਿਆਨ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਸ਼ੁੱਕਰਵਾਰ ਨੂੰ ਘਰੇਲੂ ਅਰਥਚਾਰੇ ਨੂੰ ਰਫਤਾਰ ਦੇਣ ਦੇ ਇਰਾਦੇ ਨਾਲ ਪ੍ਰਮੁੱਖ ਨੀਤੀਗਤ ਵਿਆਜ ਦਰ ਰੈਪੋ ਨੂੰ 0.5 ਫੀਸਦ ਘਟਾ ਕੇ 5.5 ਫੀਸਦ ਕਰ ਦਿੱਤਾ ਹੈ। ਆਲਮੀ ਪੱਧਰ ’ਤੇ ਜਾਰੀ ਬੇਯਕੀਨੀ ਦਰਮਿਆਨ ਕੇਂਦਰੀ ਬੈਂਕ ਨੇ ਇਹ ਕਦਮ ਚੁੱਕਿਆ ਹੈ। ਇਸ ਨਾਲ ਹਾਊਸਿੰਗ ਤੇ ਹੋਰ ਕਰਜ਼ੇ ਸਸਤੇ ਹੋਣਗੇ। ਆਰ.ਬੀ.ਆਈ. ਗਵਰਨਰ ਸੰਜੈ ਮਲਹੋਤਰਾ ਨੇ ਮੁਦਰਾ ਨੀਤੀ ਦੀ ਸਮੀਖਿਆ ਲਈ ਦੋ ਮਹੀਨਿਆਂ ਵਿਚ ਇਕ ਵਾਰ ਹੋਣ ਵਾਲੀ ਮੀਟਿੰਗ ਉਪਰੰਤ ਕਿਹਾ ਕਿ ਮੁਦਰਾ ਨੀਤੀ ਕਮੇਟੀ ਦੀ 6 ਮੈਂਬਰੀ ਕਮੇਟੀ ਨੇ ਰੈਪੋ ਦਰ ਵਿਚ ਕਟੌਤੀ ਦਾ ਫੈਸਲਾ ਲਿਆ ਹੈ। ਦੱਸਣਯੋਗ ਹੈ ਕਿ ਰੈਪੋ ਉਹ ਵਿਆਜ ਦਰ ਹੈ, ਜਿਸ ਉੱਤੇ ਵਾਪਰਕ ਬੈਂਕ ਆਪਣੀਆਂ ਤੱਤਕਾਲੀ ਲੋੜਾਂ ਨੂੰ ਪੂਰਾ ਕਰਨ ਲਈ ਕੇਂਦਰੀ ਬੈਂਕ ਤੋਂ ਕਰਜ਼ਾ ਲੈਂਦੇ ਹਨ। ਰੈਪੋ ਦਰ ਵਿਚ ਕਟੌਤੀ ਦਾ ਮਤਲਬ ਹੈ ਕਿ ਮਕਾਨ ਸਮੇਤ ਵੱਖ-ਵੱਖ ਕਰਜ਼ਿਆਂ ’ਤੇ ਮਾਸਿਕ ਕਿਸ਼ਤ ਵਿਚ ਕਮੀ ਆ ਸਕਦੀ ਹੈ।

Check Also

ਪੰਜਾਬ ’ਚ ਹੀਟ ਵੇਵ ਦੀ ਚਿਤਾਵਨੀ

ਸੂਬੇ ’ਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਮੌਸਮ ਵਿਭਾਗ ਨੇ …