16.2 C
Toronto
Sunday, September 20, 2026
spot_img
HomeਕੈਨੇਡਾFrontਲੁਧਿਆਣਾ ਵਿਜੀਲੈਂਸ ਦਾ ਐਸ.ਐਸ.ਪੀ. ਜਗਤਪ੍ਰੀਤ ਸਿੰਘ ਸਸਪੈਂਡ

ਲੁਧਿਆਣਾ ਵਿਜੀਲੈਂਸ ਦਾ ਐਸ.ਐਸ.ਪੀ. ਜਗਤਪ੍ਰੀਤ ਸਿੰਘ ਸਸਪੈਂਡ

ਲੁਧਿਆਣਾ ਵਿਜੀਲੈਂਸ ਦਾ ਐਸ.ਐਸ.ਪੀ. ਜਗਤਪ੍ਰੀਤ ਸਿੰਘ ਸਸਪੈਂਡ
ਕਾਂਗਰਸੀ ਉਮੀਦਵਾਰ ਆਸ਼ੂ ਨੂੰ ਲੋਕਾਂ ਦੀ ਹਮਦਰਦੀ ਮਿਲਣ ਲਈ ਭੇਜਿਆ ਗਿਆ ਸੀ ਨੋਟਿਸ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ 19 ਜੂਨ ਨੂੰ ਜ਼ਿਮਨੀ ਚੋਣ ਹੋਣੀ ਹੈ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਨੋਟਿਸ ਭੇਜਣ ਵਾਲੇ ਵਿਜੀਲੈਂਸ ਦੇ ਐਸ.ਐਸ.ਪੀ. ਜਗਤਪ੍ਰੀਤ ਸਿੰਘ ਨੂੰ ਪੰਜਾਬ ਸਰਕਾਰ ਨੇ ਸਸਪੈਂਡ ਕਰ ਦਿੱਤਾ ਹੈ ਅਤੇ ਹੁਣ ਆਸ਼ੂ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਐਸ.ਐਸ.ਪੀ. ਅਤੇ ਭਾਰਤ ਭੂਸ਼ਣ ਆਸ਼ੂ ਵਿਚਕਾਰ ਸਿੱਧੀ ਗੱਲਬਾਤ ਹੋ ਰਹੀ ਸੀ ਅਤੇ ਇਨ੍ਹਾਂ ਦੇ ਪੁਰਾਣੇ ਸਬੰਧ ਵੀ ਸਾਹਮਣੇ ਆਏ ਹਨ। ਆਸ਼ੂ ਨੇ ਹੀ ਇਸ ਅਫਸਰ ਨੂੰ ਸਭ ਤੋਂ ਪਹਿਲਾਂ ਡੀ.ਐਸ.ਪੀ. ਅਹੁਦੇ ’ਤੇ ਨਿਯੁਕਤ ਕਰਵਾਇਆ ਸੀ। ਦੱਸਿਆ ਕਿ ਬਿਨਾ ਕਿਸੇ ਅਧਿਕਾਰਤ ਆਦੇਸ਼ ਦੇ ਰਾਤੋ-ਰਾਤ ਆਸ਼ੂ ਨੂੰ ਸੰਮਣ ਭੇਜਿਆ ਗਿਆ ਸੀ, ਕਿ ਲੋਕਾਂ ਵਿਚ ਆਸ਼ੂ ਪ੍ਰਤੀ ਹਮਦਰਦੀ ਪੈਦਾ ਹੋਵੇ।
RELATED ARTICLES
POPULAR POSTS