-0.6 C
Toronto
Sunday, December 28, 2025
spot_img
HomeਕੈਨੇਡਾFrontਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਸ਼ਵ ਦੇ ਸਭ ਤੋਂ ਉਚੇ ਰੇਲਵੇ ਪੁਲ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਸ਼ਵ ਦੇ ਸਭ ਤੋਂ ਉਚੇ ਰੇਲਵੇ ਪੁਲ ਦਾ ਉਦਘਾਟਨ

ਚਨਾਬ ਦਰਿਆ ’ਤੇ ਬਣਿਆ ਹੈ ਇਹ ਰੇਲਵੇ ਪੁਲ
ਜੰਮੂ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੀ ਆਪਣੀ ਫੇਰੀ ਦੌਰਾਨ ਵਿਸ਼ਵ ਦੇ ਸਭ ਤੋਂ ਉਚੇ ਰੇਲਵੇ ਆਰਚ ਪੁਲ ‘ਚਨਾਬ ਪੁਲ’ ਦਾ ਉਦਘਾਟਨ ਕੀਤਾ ਗਿਆ। ਚਨਾਬ ਦਰਿਆ ’ਤੇ 359 ਮੀਟਰ ਦੀ ਉਚਾਈ ’ਤੇ ਬਣਿਆ ਇਹ ਪੁਲ ਪੈਰਿਸ ਦੇ ਆਈਫਲ ਟਾਵਰ ਤੋਂ 35 ਮੀਟਰ ਉਚਾ ਹੈ। ਇਹ ਪੁਲ ਬਣਨ ’ਤੇ 35 ਹਜ਼ਾਰ ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਪੁਲ ਰਾਹੀਂ ਪਹਿਲੀ ਯਾਤਰੀ ਰੇਲਗੱਡੀ ਦਿੱਲੀ ਤੋਂ ਚੱਲੇਗੀ ਅਤੇ ਕੱਟੜਾ ਰਾਹੀਂ ਸ੍ਰੀਨਗਰ ਪਹੁੰਚੇਗੀ। ਪਹਿਲਗਾਮ ਦਹਿਸ਼ਤੀ ਹਮਲੇ ਤੇ ਅਪਰੇਸ਼ਨ ਸਿੰਦੂਰ ਤਹਿਤ ਭਾਰਤੀ ਫੌਜ ਦੀ ਜਵਾਬੀ ਕਾਰਵਾਈ ਮਗਰੋਂ ਪ੍ਰਧਾਨ ਮੰਤਰੀ ਦਾ ਕੇਂਦਰ ਸ਼ਾਸ਼ਿਤ ਪ੍ਰਦੇਸ਼ ਦਾ ਇਹ ਪਹਿਲਾ ਦੌਰਾ ਹੈ। ਇਸ ਮੌਕੇ ਮੋਦੀ ਨੇ ਪਹਿਲੀ ਦਿੱਲੀ-ਸ੍ਰੀਨਗਰ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਵੀ ਦਿਖਾਈ। ਇਹ ਪਹਿਲੀ ਰੇਲਗੱਡੀ ਹੈ ਜੋ ਵਾਦੀ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਦੀ ਹੈ। ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਕਟੜਾ ਵਿਚ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਨ।
RELATED ARTICLES
POPULAR POSTS