ਬਲੱਡ ਪ੍ਰੈਸ਼ਰ ਵਧਣ ਕਾਰਨ ਹਸਪਤਾਲ ’ਚ ਕਰਵਾਇਆ ਗਿਆ ਸੀ ਭਰਤੀ
ਸ਼ਿਮਲਾ/ਬਿਊਰੋ ਨਿਊਜ਼ : ਕਾਂਗਰਸੀ ਆਗੂ ਸੋਨੀਆ ਗਾਂਧੀ ਨੂੰ ਸ਼ਨੀਵਾਰ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਸ਼ਿਮਲਾ ਦੇ ਹਸਪਤਾਲ ਵਿਚ ਲਿਜਾਇਆ ਗਿਆ ਹੈ। ਸ੍ਰੀਮਤੀ ਗਾਂਧੀ ਜੋ ਇਨ੍ਹੀਂ ਦਿਨੀਂ ਹਿਮਾਚਲ ਪ੍ਰਦੇਸ਼ ਦੇ ਦੌਰੇ ਉਤੇ ਹਨ, ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਮਗਰੋਂ ਇਥੇ ਇੰਦਰਾ ਗਾਂਧੀ ਮੈਡੀਕਲ ਕਾਲਜ ਲਿਜਾਇਆ ਗਿਆ ਹੈ। ਉਨ੍ਹਾਂ ਨੂੰ ਨਿਯਮਤ ਟੈਸਟਾਂ ਮਗਰੋਂ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ ਹੈ। ਉਹ ਤਿੰਨ ਦਿਨ ਪਹਿਲਾਂ ਇੱਥੇ ਆਈ ਸਨ। ਸਿਹਤ ਨਾਸਾਜ਼ ਹੋਣ ਵੇਲੇ ਉਹ ਇੱਥੋਂ 12 ਕਿਲੋਮੀਟਰ ਦੂਰ ਸੈਲਾਨੀ ਕੇਂਦਰ ਮਸ਼ੋਬਰਾ ਨੇੜੇ ਚਾਰਬਰਾ ਵਿਖੇ ਆਪਣੀ ਧੀ ਪਿ੍ਰਯੰਕਾ ਵਾਡਰਾ ਗਾਂਧੀ ਦੇ ਘਰ ਰਹਿ ਰਹੇ ਸਨ।
Check Also
ਅਮਰੀਕਾ ’ਚ ਅੱਜ ਤੋਂ 12 ਦੇਸ਼ਾਂ ਦੇ ਨਾਗਰਿਕਾਂ ਦੀ ਐਂਟਰੀ ਬੈਨ
ਟਰੰਪ ਨੇ ਸੁਰੱਖਿਆ ਦਾ ਹਵਾਲਾ ਦੇ ਕੇ ਲਗਾਈ ਰੋਕ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਅੱਜ ਤੋਂ …