ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਚੋਣਾਂ ’ਚ ਧਾਂਦਲੀ ਹੋਣ ਦਾ ਲਗਾਇਆ ਗਿਆ ਸੀ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਸੰਸਦ ਮੈਂਬਰ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਮਹਾਰਾਸ਼ਟਰ ਚੋਣਾਂ ਵਿਚ ਹੇਰਾਫੇਰੀ ਦੇ ਲਗਾਏ ਗਏ ਦੋਸ਼ਾਂ ਦੇ ਜਵਾਬ ਵਿੱਚ ਚੋਣ ਕਮਿਸ਼ਨ ਨੇ ਇਨ੍ਹਾਂ ਨੂੰ ‘ਬੇਬੁਨਿਆਦ ਦੋਸ਼’ ਕਰਾਰ ਦਿੱਤਾ ਹੈ। ਚੋਣ ਕਮਿਸ਼ਨ ਨੇ 24 ਦਸੰਬਰ 2024 ਨੂੰ ਨੂੰ ਦਿੱਤੇ ਆਪਣੇ ਜਵਾਬ ਵਿੱਚ ਇਹ ਸਾਰੇ ਤੱਥ ਸਾਹਮਣੇ ਲਿਆਂਦੇ ਸਨ, ਜੋ ਕਿ ਦੀ ਵੈੱਬਸਾਈਟ ’ਤੇ ਉਪਲਬਧ ਹੈ।’’ ਚੋਣ ਕਮਿਸ਼ਨ ਨੇ ਕਿਹਾ, ‘‘ਅਜਿਹਾ ਜਾਪਦਾ ਹੈ ਕਿ ਇਨ੍ਹਾਂ ਸਾਰੇ ਤੱਥਾਂ ਨੂੰ ਪੂਰੀ ਤਰ੍ਹਾਂ ਅਣਦੇਖਿਆ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਮੁੱਦੇ ਵਾਰ-ਵਾਰ ਉਠਾਏ ਜਾ ਰਹੇ ਹਨ।’’ ਚੋਣ ਕਮਿਸ਼ਨ ਨੇ ਕਿਹਾ ਕਿ ਗਲਤ ਜਾਣਕਾਰੀ ਫੈਲਾਉਣਾ ‘ਕਾਨੂੰਨ ਦਾ ਨਿਰਾਦਰ’ ਹੈ ਅਤੇ ਬਦਨਾਮ ਕਰਨ ਦੀਆਂ ‘ਪੂਰੀ ਤਰ੍ਹਾਂ ਬੇਤੁਕੀਆਂ’ ਕੋਸ਼ਿਸ਼ਾਂ ਹਨ।