ਕਿਹਾ : ਅਮਰੀਕਾ ਨਾਲ ਕੀਤੇ ਜਾਣ ਵਾਲੇ ਵਪਾਰ ਸਮਝੌਤੇ ਸਮੇਂ ਲਾਭ ਹਾਨੀਆਂ ਦਾ ਕੀਤਾ ਜਾਵੇਗਾ ਮੁਲਾਂਕਣ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਭਾਰਤ, ਅਮਰੀਕਾ ਨਾਲ ਚੱਲ ਰਹੀ ਵਪਾਰਕ ਗੱਲਬਾਤ ਵਿੱਚ ਸੰਭਾਵੀ ਲਾਭਾਂ ਅਤੇ ਨੁਕਸਾਨਾਂ ਦਾ ਮੁਲਾਂਕਣ ਕਰਦੇ ਹੋਏ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਨੂੰ ਤਰਜੀਹ ਦੇਵੇਗਾ। ਚੌਹਾਨ ਨੇ ਕਿਹਾ, ‘‘ਸਾਡੀ ਤਰਜੀਹ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। ਭਾਰਤ ਅੱਖਾਂ ਬੰਦ ਕਰਕੇ ਕੰਮ ਨਹੀਂ ਕਰੇਗਾ। ਅਸੀਂ ਆਪਣੇ ਲਾਭ ਹਾਨੀਆਂ ਦਾ ਮੁਲਾਂਕਣ ਕਰਾਂਗੇ ਤੇ ਇਨ੍ਹਾਂ ਨੂੰ ਧਿਆਨ ’ਚ ਰੱਖਿਦਿਆਂ ਸਮਝੌਤੇ ਨੂੰ ਆਖਰੀ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਚਰਚਾ ਹੋ ਰਹੀ ਹੈ। ਇੱਕ ਗੱਲ ਸਪੱਸ਼ਟ ਹੈ, ਅਸੀਂ ਆਪਣੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਾਂਗੇ।