
ਕਿਹਾ : ਮੋਦੀ ਸਰਕਾਰ ਦੇ ਰਾਜ ’ਚ ਸਾਰੇ ਸੰਵਿਧਾਨਕ ਅਦਾਰੇ ਹੋਏ ਹਾਈਜੈਕ
ਪਟਨਾ/ਬਿਊਰੋ ਨਿਊਜ਼ : ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਚੋਣ ਕਮਿਸ਼ਨ ਵਰਗੀਆਂ ਸੰਵਿਧਾਨਕ ਸੰਸਥਾਵਾਂ ਨੂੰ ਹਾਈਜੈਕ ਕਰਨ ਦਾ ਆਰੋਪ ਲਾਇਆ। ਉਨ੍ਹਾਂ ਕਿਹਾ ਕਿ ਸੱਤਾਧਾਰੀ ਭਾਜਪਾ ਨੂੰ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਹੀ ਚੋਣ ਪ੍ਰੋਗਰਾਮ ਦਾ ਪਤਾ ਲੱਗ ਜਾਂਦਾ ਹੈ। ਤੇਜਸਵੀ ਯਾਦਵ ਨੇ ਇਹ ਵੀ ਦਾਅਵਾ ਕੀਤਾ ਕਿ 2020 ਵਿੱਚ ਹੋਈਆਂ ਪਿਛਲੀਆਂ ਰਾਜ ਵਿਧਾਨ ਸਭਾ ਚੋਣਾਂ ਨਿਰਪੱਖ ਨਹੀਂ ਸਨ। ਇਸ ਮੌਕੇ ਉਨ੍ਹਾਂ ਨੇ ਮਹਾਰਾਸ਼ਟਰ ਚੋਣਾਂ ਪ੍ਰਤੀ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਪ੍ਰਗਟਾਏ ਖਦਸ਼ਿਆਂ ਦੀ ਹਮਾਇਤ ਵੀ ਕੀਤੀ। ਤੇਜਸਵੀ ਨੇ ਆਖਿਆ ਕਿ ਸੰਵਿਧਾਨਕ ਸੰਸਥਾਵਾਂ ਨੂੰ ਆਜ਼ਾਦਾਨਾ ਤੌਰ ’ਤੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਮੁਤਾਬਕ ਜੇਕਰ ਇਹ ਅਸਰਅੰਦਾਜ਼ ਹੋਣਗੀਆਂ ਤਾਂ ਲੋਕ ਨਿਆਂ ਦੀ ਉਮੀਦ ਕਿਵੇਂ ਕਰ ਸਕਦੇ ਹਨ।

