Breaking News
Home / ਕੈਨੇਡਾ / Front / ਪ੍ਰਤਾਪ ਸਿੰਘ ਬਾਜਵਾ ਨੇ ਲੁਧਿਆਣਾ ਜਿ਼ਮਨੀ ਚੋਣ ਜਿੱਤਣ ਦਾ ਕੀਤਾ ਦਾਅਵਾ

ਪ੍ਰਤਾਪ ਸਿੰਘ ਬਾਜਵਾ ਨੇ ਲੁਧਿਆਣਾ ਜਿ਼ਮਨੀ ਚੋਣ ਜਿੱਤਣ ਦਾ ਕੀਤਾ ਦਾਅਵਾ


ਕਿਹਾ : ਮਾਨ ਸਰਕਾਰ ਨੇ ਭਿ੍ਰਸ਼ਟਾਚਾਰ ਦੇ ਸਾਰੇ ਰਿਕਾਰਡ ਤੋੜੇ
ਭਵਾਨੀਗੜ੍ਹ/ਬਿਊਰੋ ਨਿਊਜ਼: ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਭਵਾਨੀਗੜ੍ਹ ਵਿਖੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਲੁਧਿਆਣਾ ਜ਼ਿਮਨੀ ਚੋਣ ਵਿੱਚ ਸ਼ਾਨਦਾਰ ਢੰਗ ਨਾਲ ਜਿੱਤ ਪ੍ਰਾਪਤ ਕਰੇਗੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਨੂੰ ਬੜੀ ਆਸ ਨਾਲ ਜਿਤਾਇਆ ਸੀ ਪਰ ਭਗਵੰਤ ਮਾਨ ਸਰਕਾਰ ਨੇ ਕਥਿਤ ਭਿ੍ਰਸ਼ਟਾਚਾਰ ਅਤੇ ਘਪਲਿਆਂ ਵਿੱਚ ਪਿਛਲੀਆਂ ਸਾਰੀਆਂ ਸਰਕਾਰਾਂ ਦੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਅਤੇ ਸਾਰੇ ਪਾਸੇ ਬੇਵਿਸ਼ਵਾਸੀ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਆਪਸ ਵਿੱਚ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹੁਣ ਦਿੱਲੀ ਦਰਬਾਰ ਤੋਂ ਚੱਲ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਰਜਿੰਦਰ ਸਿੰਘ ਸੰਘਰੇੜੀ, ਜਗਤਾਰ ਸਿੰਘ ਮੱਟਰਾਂ,ਸਾਹਬ ਸਿੰਘ ਅਤੇ ਕੁਲਜੀਤ ਸਿੰਘ ਪੰਨਵਾਂ ਸਮੇਤ ਕਾਂਗਰਸੀ ਆਗੂ ਹਾਜ਼ਰ ਸਨ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।