
ਅੰਮਿ੍ਰਤਸਰ ਤੇ ਗੁਰਦਾਸਪੁਰ ਸਣੇ ਪੰਜ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਵੰਡੇ ਸਰਟੀਫਿਕੇਟ ਵੰਡੇ
ਅੰਮਿ੍ਰਤਸਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਐੱਸਸੀ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਵੱਲੋਂ ਕਰਵਾਏ ਇੱਕ ਸਮਾਗਮ ਦੌਰਾਨ ਅੰਮਿ੍ਰਤਸਰ ਵਿਖੇ 4700 ਤੋਂ ਵੱਧ ਲਾਭਪਾਤਰੀਆਂ ਨੂੰ ਲਗਭਗ 68 ਕਰੋੜ ਰੁਪਏ ਦੇ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ ਕੀਤੀ ਹੈ। ਸਮਾਗਮ ਦੌਰਾਨ ਅੰਮਿ੍ਰਤਸਰ, ਗੁਰਦਾਸਪੁਰ ਸਮੇਤ ਪੰਜ ਜਿਿਲ੍ਹਆਂ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਲੋਕ ਸੇਵਾ ਦੇ ਮੰਤਵ ਨੂੰ ਲੈ ਕੇ ਆਈ ਸੀ ਅਤੇ ਉਸ ਨੂੰ ਪੂਰਾ ਕਰਦਿਆਂ ਹੋਇਆਂ ਲੋਕਾਂ ਨੂੰ ਇਹ ਕਰਜ਼ਾ ਮੁਕਤੀ ਸਰਟੀਫਿਕੇਟ ਵੰਡੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਕਰਜ਼ਾ ਮੁਆਫ਼ੀ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਆਖਿਆ ਕਿ ਉਹ ਵੱਡੇ ਘਰਾਣਿਆਂ ਦੇ ਕਰਜ਼ੇ ਤਾਂ ਮੁਆਫ਼ ਕਰ ਸਕਦੇ ਹਨ ਪਰ ਕਿਸਾਨਾਂ ਦੇ ਕਰਜ਼ੇ ਨਹੀਂ ਮੁਆਫ਼ ਕਰਨਾ ਚਾਹੁੰਦੇ।

