Breaking News
Home / ਕੈਨੇਡਾ / Front / ਪੰਜਾਬ ’ਚ ਹੀਟ ਵੇਵ ਦੀ ਚਿਤਾਵਨੀ

ਪੰਜਾਬ ’ਚ ਹੀਟ ਵੇਵ ਦੀ ਚਿਤਾਵਨੀ

ਸੂਬੇ ’ਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਮੌਸਮ ਵਿਭਾਗ ਨੇ ਪੰਜਾਬ ਲਈ ਹੀਟ ਵੇਵ ਦੀ ਚਿਤਾਵਨੀ ਜਾਰੀ ਕੀਤੀ ਹੈ ਅਤੇ 11 ਜੂਨ ਤੱਕ ਸੂਬੇ ਵਿਚ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ। ਇਸੇ ਦੌਰਾਨ 12 ਜੂੁਨ ਤੋਂ ਸੂਬੇ ਵਿਚ ਸਥਿਤੀ ਆਮ ਦੱਸੀ ਜਾ ਰਹੀ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 2.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 3.5 ਡਿਗਰੀ ਸੈਲਸੀਅਸ ਵੱਧ ਹੈ। ਇਸਦੇ ਚੱਲਦਿਆਂ ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 45 ਡਿਗਰੀ ਦਰਜ ਕੀਤਾ ਗਿਆ ਹੈ। ਅੱਜ 9 ਜੂਨ ਨੂੰ ਅੰਮਿ੍ਰਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਵਿਚ ਆਰੈਂਜ ਅਲਰਟ ਜਾਰੀ ਕੀਤਾ ਗਿਆ ਸੀ। ਇਸਦੇ ਨਾਲ ਹੀ ਲੁਧਿਆਣਾ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਮਾਨਸਾ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਇਸ ਗਰਮੀ ਦੇ ਮੌਸਮ ਵਿਚ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।

Check Also

ਈਰਾਨ ਤੋਂ ਅਰਮੀਨੀਆ ਦੇ ਰਸਤੇ ਵਾਪਸ ਪਰਤਣਗੇ ਭਾਰਤੀ ਵਿਦਿਆਰਥੀ

ਇਜਰਾਈਲ ਨਾਲ ਟਕਰਾਅ ਦੇ ਚੱਲਦਿਆਂ 1500 ਵਿਦਿਆਰਥੀ ਫਸੇ ਨਵੀਂ ਦਿੱਲੀ/ਬਿਊਰੋ ਨਿਊਜ਼ ਇਜਰਾਈਲ ਤੋਂ ਲਗਾਤਾਰ ਚੌਥੇ ਦਿਨ ਜਾਰੀ ਲੜਾਈ ਦੌਰਾਨ ਈਰਾਨ ਨੇ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਇਜ਼ਾਜਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਆਪਣੇ ਵਿਦਿਆਰਥੀਆਂ ਨੂੰ ਈਰਾਨ ’ਚੋਂ ਵਾਪਸ ਲਿਆਉਣ ਲਈ ਈਰਾਨ ਵਿਚ ਆਰਮੀਨੀਆ ਦੇ ਰਾਜਦੂਤ ਨਾਲ ਗੱਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਵਿਚ 1500 ਵਿਦਿਆਰਥੀਆਂ ਸਣੇ ਕਰੀਬ 10 ਹਜ਼ਾਰ ਭਾਰਤੀ ਫਸੇ ਹੋਏ ਹਨ। ਈਰਾਨ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਮੌਜੂੁਦਾ ਹਾਲਾਤ ਦੌਰਾਨ ਦੇਸ਼ ਦੇ ਏਅਰਪੋਰਟ ਭਾਵੇਂ ਬੰਦ ਹਨ, ਪਰ ਲੈਂਡ  ਬਾਰਡਰਜ਼ ਖੁੱਲ੍ਹੇ ਹਨ। ਉਧਰ ਦੂਜੇ ਪਾਸੇ ਈਰਾਨੀ ਫੌਜ ਨੇ ਸੈਂਟਰਲ ਇਜ਼ਰਾਈਲ ਵਿਚ ਕਈ ਥਾਵਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ। ਇਸ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ।