11.1 C
Toronto
Wednesday, October 15, 2025
spot_img
HomeਕੈਨੇਡਾFrontਪੰਜਾਬ ’ਚ ਨਹੀਂ ਹੋਵੇਗੀ ਅਫੀਮ ਦੀ ਖੇਤੀ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ...

ਪੰਜਾਬ ’ਚ ਨਹੀਂ ਹੋਵੇਗੀ ਅਫੀਮ ਦੀ ਖੇਤੀ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਅੰਦਰ ਅਫੀਮ ਦੀ ਖੇਤੀ ਨਹੀਂ ਹੋਵੇਗੀ। ਇਹ ਐਲਾਨ ਅੱਜ ਸੋਮਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ। ਉਨ੍ਹਾਂ ਕਿਹਾ ਕਿ ਅਫੀਮ ਦੇ ਪੌਦੇ ਤੋਂ ਹੀ ਖ਼ਤਰਨਾਕ ਹੈਰੋਇਨ ਵਰਗਾ ਨਸ਼ਾ ਬਣਦਾ ਹੈ, ਇਸ ਲਈ ਸੂਬੇ ਵਿੱਚ ਅਫ਼ੀਮ ਵਰਗੇ ਭਿਆਨਕ ਨਸ਼ੇ ਦੀ ਖੇਤੀ ਨਹੀਂ ਹੋਵੇਗੀ। ਚੀਮਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨਸ਼ੇ ਨੂੰ ਪਰਮੋਟ ਕਰ ਰਹੇ ਹਨ ਅਤੇ ਸੂਬੇ ਦੇ ਅੰਦਰ ਅਫ਼ੀਮ ਦੀ ਖੇਤੀ ਕਰਨ ਦੀ ਮੰਗ ਕਰ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ। ਹਰਪਾਲ ਚੀਮਾ ਨੇ ਤਤਕਾਲੀ ਕਾਂਗਰਸ ਅਤੇ ਅਕਾਲੀ ਸਰਕਾਰ ’ਤੇ ਵੀ ਆਰੋਪ ਲਗਾਇਆ ਕਿ ਇਨ੍ਹਾਂ ਦੀਆਂ ਸਰਕਾਰਾਂ ਵੇਲੇ ਪੰਜਾਬ ਦੇ ਅੰਦਰ ਨਸ਼ਿਆਂ ਦਾ ਰੁਝਾਨ ਵਧਿਆ ਹੈ ਅਤੇ ਪੰਜਾਬ ਵਿਚ ਨਸ਼ੇੜੀਆਂ ਦੀ ਗਿਣਤੀ ਜ਼ਿਆਦਾ ਹੋਈ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਨੇ ਹੀ ਪੰਜਾਬ ਦੇ ਅੰਦਰ ਨਸ਼ੇ ਦਾ ਬੂਟਾ ਲਾਇਆ ਸੀ, ਜਿਸਨੂੰ ਭਗਵੰਤ ਮਾਨ ਸਰਕਾਰ ਖ਼ਤਮ ਕਰ ਰਹੀ ਹੈ।
RELATED ARTICLES
POPULAR POSTS