-1.6 C
Toronto
Tuesday, February 10, 2026
spot_img
HomeਕੈਨੇਡਾFrontਨਵਜੋਤ ਸਿੰਘ ਸਿੱਧੂ ਦੀ ਕਪਿਲ ਸ਼ਰਮਾ ਸ਼ੋਅ ’ਚ ਵਾਪਸੀ

ਨਵਜੋਤ ਸਿੰਘ ਸਿੱਧੂ ਦੀ ਕਪਿਲ ਸ਼ਰਮਾ ਸ਼ੋਅ ’ਚ ਵਾਪਸੀ

ਰਾਜਨੀਤੀ ਤੋਂ ਦੂਰੀ ਬਣਾ ਕੇ ਰੱਖ ਰਹੇ ਹਨ ਨਵਜੋਤ ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ‘ਦ ਗਰੇਟ ਇੰਡੀਅਨ ਕਪਿਲ ਸ਼ੋਅ’ ਦੇ ਤੀਜੇ ਸੀਜ਼ਨ ਵਿਚ ਐਂਟਰੀ ਕਰਨ ਜਾ ਰਹੇ ਹਨ ਅਤੇ ਉਨ੍ਹਾਂ ਨੇ ਰਾਜਨੀਤੀ ਤੋਂ ਦੂਰੀ ਵੀ ਬਣਾ ਲਈ ਹੈ। ਇਸਦੇ ਚੱਲਦਿਆਂ ਹਾਸਿਆਂ ਦੀ ਰਾਣੀ ਕਹੀ ਜਾਂਦੀ ਅਰਚਨਾ ਪੂਰਨ ਸਿੰਘ ਨੂੰ ਆਪਣੀ ਕੁਰਸੀ ਦੀ ਚਿੰਤਾ ਹੋਣ ਲੱਗੀ ਹੈ। ਹਾਲ ਹੀ ਵਿਚ ਨੈਟਫਲਿਕਸ ਵਲੋਂ ਜਾਰੀ ਕੀਤੇ ਗਏ ਪ੍ਰੀਮੀਅਰ ਵਿਚ ‘ਸਿੱਧੂ ਵਾਪਸ ਆ ਗਏ ਓਏ’ ਦੀ ਤਸਵੀਰ ਸਾਂਝੀ ਕੀਤੀ ਹੈ। ਸਟ੍ਰੀਮਿੰਗ ਪਲੇਟਫਾਰਮ ਨੇ ਆਪਣੇ ਇੰਸਟਾਗ੍ਰਾਮ ਹੈਂਡਲ ’ਤੇ ਇਕ ਵੀਡੀਓ ਦੇ ਨਾਲ ਇਹ ਐਲਾਨ ਸਾਂਝਾ ਕੀਤਾ। ਨੈਟਫਲਿੱਕਸ ਦੇ ਇਸ ਸ਼ੋਅ ਵਿਚ ਸਿੱਧੂ ਜੱਜ ਵਜੋਂ ਪਹਿਲੀ ਵਾਰ ਆ ਰਹੇ ਹਨ। ਇਸ ਤੋਂ ਪਹਿਲਾਂ ਸਿੱਧੂ 2013 ਤੋਂ 2016 ਦੇ ਵਿਚਕਾਰ ‘ਕਾਮੇਡੀ ਨਾਈਟਸ ਵਿੱਦ ਕਪਿਲ’ ਵਿਚ ਸਥਾਈ ਮਹਿਮਾਨ ਸਨ। ਇਸੇ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਸ਼ੋਅ ਵਿਚ ਵਾਪਸੀ ਘਰ ਵਾਪਸ ਆਉਣ ਵਰਗਾ ਮਹਿਸੂਸ ਹੋ ਰਿਹਾ ਹੈ ਅਤੇ ਇਸ ਸ਼ੋਅ ਦਾ ਹਿੱਸਾ ਬਣਨ ’ਤੇ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ।  ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ਦਾ ਤੀਜਾ ਸੀਜ਼ਨ 21 ਜੂਨ ਨੂੰ ਨੈਟਫਲਿਕਸ ’ਤੇ ਆ ਰਿਹਾ ਹੈ।
RELATED ARTICLES
POPULAR POSTS