13.1 C
Toronto
Tuesday, April 28, 2026
spot_img
HomeਕੈਨੇਡਾFrontਪੰਜਾਬ ’ਚ ਤਾਪਮਾਨ 47 ਡਿਗਰੀ ਤੋਂ ਪਾਰ- ਬਠਿੰਡਾ ਦੇਸ਼ ਦਾ ਸਭ ਤੋਂ ਗਰਮ...

ਪੰਜਾਬ ’ਚ ਤਾਪਮਾਨ 47 ਡਿਗਰੀ ਤੋਂ ਪਾਰ- ਬਠਿੰਡਾ ਦੇਸ਼ ਦਾ ਸਭ ਤੋਂ ਗਰਮ ਸ਼ਹਿਰ 

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਆਮ ਜਨਜੀਵਨ ’ਤੇ ਅਸਰ ਵੀ ਪੈ ਰਿਹਾ ਹੈ। ਇਸਦੇ ਚੱਲਦਿਆਂ ਬਠਿੰਡਾ ਦੇਸ਼ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਇੱਥੇ ਤਾਪਮਾਨ 47.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 13 ਸਾਲਾਂ ਬਾਅਦ ਪੰਜਾਬ ’ਚ ਫਿਰ ਤਾਪਮਾਨ 47 ਡਿਗਰੀ ਦੇ ਪਾਰ ਪਹੁੰਚਿਆ ਹੈ। ਇਸ ਤੋਂ ਪਹਿਲਾਂ 1 ਜੂਨ 2012 ਨੂੰ ਅੰਮਿ੍ਰਤਸਰ ਵਿਚ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ ਸੀ। ਇਸੇ ਦੌਰਾਨ ਸੂਬੇ ਵਿਚ ਬਿਜਲੀ ਦੀ ਮੰਗ ਵੀ ਲਗਾਤਾਰ ਵਧਦੀ ਜਾ ਰਹੀ ਹੈ। ਮੌਸਮ ਵਿਭਾਗ ਵਲੋਂ ਪੰਜਾਬ ਦੇ ਬਹੁਤੇ ਹਿੱਸਿਆਂ ਵਿਚ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਰਾਤ ਸਮੇਂ ਵੀ ਗਰਮੀ ਵਧਣ ਦੀ ਸੰਭਾਵਨਾ ਹੈ। ਭਲਕੇ 12 ਜੂਨ ਨੂੰ ਵੀ ਇਸੇ ਤਰ੍ਹਾਂ ਹੀ ਗਰਮੀ ਪੈ ਸਕਦੀ ਹੈ ਅਤੇ ਇਸ ਤੋਂ ਬਾਅਦ ਮੀਂਹ ਦੀ ਸੰਭਾਵਨਾ ਬਣ ਸਕਦੀ ਹੈ।
RELATED ARTICLES
POPULAR POSTS