-8.5 C
Toronto
Saturday, December 27, 2025
spot_img
HomeਕੈਨੇਡਾFrontਪ੍ਰਤਾਪ ਸਿੰਘ ਬਾਜਵਾ ਨੇ ਕਰਜ਼ੇ ਦੇ ਮਾਮਲੇ ਵਿਚ ‘ਆਪ’ ਸਰਕਾਰ ਨੂੰ ਘੇਰਿਆ

ਪ੍ਰਤਾਪ ਸਿੰਘ ਬਾਜਵਾ ਨੇ ਕਰਜ਼ੇ ਦੇ ਮਾਮਲੇ ਵਿਚ ‘ਆਪ’ ਸਰਕਾਰ ਨੂੰ ਘੇਰਿਆ

ਕਿਹਾ : ਆਮ ਆਦਮੀ ਪਾਰਟੀ ਨੇ ਪੰਜਾਬ ’ਚ ਵਿੱਤੀ ਸੰਕਟ ਪੈਦਾ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਅਪਰੈਲ ਅਤੇ ਮਈ ਮਹੀਨੇ ਵਿੱਚ 11,200 ਕਰੋੜ ਰੁਪਏ ਦਾ ਕਰਜ਼ਾ ਲੈਣ ’ਤੇ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਝੂਠਾ ਪ੍ਰਚਾਰ ਕਰ ਰਹੀ ਹੈ ਕਿ ਅਪਰੈਲ ਅਤੇ ਮਈ ਮਹੀਨੇ ਵਿਚ ਸਿਰਫ 1000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਪਹਿਲਾਂ ਹੀ ‘ਆਪ’ ਸਰਕਾਰ ਵਿਰੁੱਧ ਡਟੇ ਹੋਏ ਹਨ ਕਿਉਂਕਿ ਉਨ੍ਹਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਵਿੱਚ ਕਈ ਮਹੀਨਿਆਂ ਦੀ ਦੇਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਕਰਜ਼ੇ ਨੂੰ ਥੋੜ੍ਹੇ ਸਮੇਂ ਵਿੱਚ ਇਕੱਠਾ ਕਰਨ ਦਾ ਇੱਕ ਮੁੱਖ ਕਾਰਨ ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਪੈਨਸ਼ਨਾਂ ਦੇਣਾ ਹੈ। ਬਾਜਵਾ ਨੇ ਕਿਹਾ ਕਿ ‘ਆਪ’ ਨੇ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ’ਚ ਵਿੱਤੀ ਸੰਕਟ ਪੈਦਾ ਕਰ ਦਿੱਤਾ ਹੈ।
RELATED ARTICLES
POPULAR POSTS