
ਹਸਪਤਾਲ ਦੀ ਪਾਰਕਿੰਗ ’ਚ ਖੜ੍ਹੀ ਕਾਰ ’ਚੋਂ ਮਿਲੀ ਮਿ੍ਤਕਾ ਦੀ ਲਾਸ਼
ਲੁਧਿਆਣਾ/ਬਿਊਰੋ ਨਿਊਜ਼ : ਸ਼ੋਸ਼ਲ ਮੀਡੀਆ ’ਤੇ ਐਕਟਿਵ ਰਹਿਣ ਵਾਲੀ ਪੰਜਾਬ ਦੀ ਕਮਲ ਕੌਰ ਭਾਬੀ ਉਰਫ ਕੰਚਨ ਕੁਮਾਰੀ ਦੀ ਮੌਤ ਹੋ ਗਈ ਹੈ। ਉਸ ਦੀ ਲਾਸ਼ ਬਠਿੰਡਾ ਦੇ ਇਕ ਹਸਪਤਾਲ ਦੀ ਪਾਰਕਿੰਗ ’ਚ ਖੜ੍ਹੀ ਕਾਰ ਵਿਚੋਂ ਮਿਲੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਦੀ ਮਾਰਚਰੀ ’ਚ ਰਖਵਾ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿ੍ਰਤਕ ਦੇਹ ਕੋਲੋਂ ਇਕ ਪਰਸ ਵੀ ਬਰਾਮਦ ਹੋਇਆ ਜਦਕਿ ਉਸ ਪਰਸ ਵਿਚੋਂ ਕੋਈ ਵੀ ਦਸਤਾਵੇਜ਼ ਬਰਾਮਦ ਨਹੀਂ ਹੋਇਆ। ਕਮਲ ਕੌਰ ਲੁਧਿਆਣਾ ਦੀ ਰਹਿਣ ਵਾਲੀ ਸੀ ਅਤੇ ਉਹ ਇੰਸਟਾਗ੍ਰਾਮ ’ਤੇ ਕਾਫ਼ੀ ਐਕਟਿਵ ਰਹਿੰਦੀ ਸੀ, ਜਿਸ ਦੇ ਚਲਦਿਆਂ ਕਮਲ ਕੌਰ ਦੇ ਇੰਸਟਾਗ੍ਰਾਮ ’ਤੇ ਕਾਫ਼ੀ ਵੱਡੀ ਗਿਣਤੀ ’ਚ ਫਾਲੋਅਰ ਸਨ।

