
ਅਦਾਲਤ ਨੇ ਅਗਾਊਂ ਜ਼ਮਾਨਤ ਵਾਲੀ ਅਰਜ਼ੀ ਨੂੰ ਕੀਤਾ ਖਾਰਜ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮੀਨ ਘੁਟਾਲਾ ਮਾਮਲੇ ’ਚ ਵੱਡਾ ਝਟਕਾ ਲੱਗਿਆ ਹੈ। ਜੱਜ ਗੁਰਪ੍ਰੀਤ ਕੌਰ ਦੀ ਅਦਾਲਤ ਨੇ ਆਸ਼ੂ ਦੀ ਅਗਾਊਂ ਜ਼ਮਾਨਤ ਵਾਲੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਜਦਕਿ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜ਼ਮੀਨ ਘੁਟਾਲਾ ਮਾਮਲੇ ’ਚ ਸੰਮਨ ਭੇਜਣ ਵਾਲੇ ਡੀਐਸਪੀ ਵਿਨੋਦ ਕੁਮਾਰ ਨੇ ਅਦਾਲਤ ’ਚ ਕਿਹਾ ਕਿ ਹਾਲੇ ਤੱਕ ਆਸ਼ੂ ਨੂੰ ਜ਼ਮੀਨ ਘੁਟਾਲਾ ਮਾਮਲੇ ’ਚ ਨਾਮਜ਼ਦ ਨਹੀਂ ਕੀਤਾ ਗਿਆ। ਇਸੇ ਕਰਨ ਆਸ਼ੂ ਦੀ ਅਗਾਊਂ ਜ਼ਮਾਨਤ ਕੋਰਟ ਨੇ ਰੱਦ ਕਰ ਦਿੱਤੀ ਹੈ ਜਕਿ ਇਸ ਤੋਂ ਪਹਿਲਾਂ 6 ਜੂਨ ਨੂੰ ਜੱਜ ਜਸਪਿੰਦਰ ਸਿੰਘ ਦੀ ਅਦਾਲਤ ਨੇ ਆਸ਼ੂ ਨੂੰ 11 ਜੂਨ ਤੱਕ ਅੰਤਿ੍ਰਮ ਜ਼ਮਾਨਤ ਦਿੱਤੀ ਸੀ। ਸੁਣਵਾਈ ਦੌਰਾਨ ਸਾਬਕਾ ਮੰਤਰੀ ਵੱਲੋਂ ਪੇਸ਼ ਹੋਈ ਟੀਮ ਨੇ ਕੋਰਟ ਤੋਂ ਮੰਗ ਕੀਤੀ ਕਿ ਜੇਕਰ ਭਾਰਤ ਭੂਸ਼ਣ ਆਸ਼ੂ ਦੀ ਗਿ੍ਰਫ਼ਤਾਰੀ ਕਰਨੀ ਹੋਵੇ ਤਾਂ ਘੱਟੋ-ਘੱਟ ਤਿੰਨ ਦਿਨ ਪਹਿਲਾਂ ਨੋਟਿਸ ਦਿੱਤਾ ਜਾਵੇ। ਜਦਕਿ ਪੰਜਾਬ ਸਰਕਾਰ ਵੱਲੋਂ ਪੇਸ਼ ਹੋਈ ਟੀਮ ਵੱਲੋਂ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਗਿਆ।

