ਕੁੱਟਮਾਰ ’ਚ ਸ਼ਾਮਲ ਪੁਲਿਸ ਕਰਮਚਾਰੀਆਂ ਨੂੰ ਗਿ੍ਰਫ਼ਤਾਰ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪਟਿਆਲਾ ’ਚ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਦੇ ਮਾਮਲੇ ’ਚ ਵੀਰਵਾਰ ਨੂੰ ਉਨ੍ਹਾਂ ਦੀ ਪਤਨੀ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਦਾ ਆਰੋਪ ਹੈ ਕਿ ਕਰਨਲ ਕੁੱਟਮਾਰ ਮਾਮਲੇ ’ਚ ਸਹੀ ਢੰਗ ਨਾਲ ਕਾਰਵਾਈ ਨਹੀਂ ਕੀਤੀ ਜਾ ਰਹੀ। ਜਦਕਿ ਨਾਮਜ਼ਦ ਪੁਲਿਸ ਮੁਲਾਜ਼ਮਾਂ ਨੂੰ ਹੁਣ ਤੱਕ ਗਿ੍ਰਫ਼ਤਾਰ ਨਹੀਂ ਕੀਤਾ ਗਿਆ। ਕਰਨਲ ਬਾਠ ਦੀ ਪਤਨੀ ਨੇ ਰਾਜਪਾਲ ਕੋਲੋਂ ਮੰਗ ਕੀਤੀ ਕਿ ਚਾਰੋ ਆਰੋਪੀਆਂ ਦੇ ਅਰੈਸਟ ਵਾਰੰਟ ਜਾਰੀ ਕੀਤੇ ਜਾਣ ਅਤੇ ਉਨ੍ਹਾਂ ਨੂੰ ਗਿ੍ਰਫ਼ਤਾਰ ਕੀਤਾ ਜਾਵੇ। ਰਾਜਪਾਲ ਨੂੰ ਸੌਂਪੇ ਗਏ ਮੰਗ ਪੱਤਰ ’ਚ ਉਨ੍ਹਾਂ ਕਿਹਾ ਕਿ 13-14 ਮਾਰਚ 2025 ਨੂੰ ਪਟਿਆਲਾ ’ਚ ਉਨ੍ਹਾਂ ਦੇ ਪਤੀ ਅਤੇ ਬੇਟੇ ਨਾਲ ਹੋਈ ਕੁੱਟਮਾਰ ਹੋਈ ਸੀ। ਇਸ ਮਾਮਲੇ ’ਚ ਐਸਆਈਟੀ ਵੱਲੋਂ ਕੀਤੀ ਜਾ ਰਹੀ ਢਿੱਲੀ ਜਾਂਚ ’ਤੇ ਉਨ੍ਹਾਂ ਚਿੰਤਾ ਪ੍ਰਗਟਾਈ।