ਮਾਨ ਬੋਲੇ : ਹੁਣ ਜਮ੍ਹਾਂਬੰਦੀ ਜਾਂ ਫਰਦ ਲੈਣ ਲਈ ਤਹਿਸੀਲ ਜਾਣ ਦੀ ਨਹੀਂ ਪਵੇਗੀ ਲੋੜ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਵੀਰਵਾਰ ਨੂੰ ਅੰਮਿ੍ਰਤਸਰ ਤੋਂ ਈਜ਼ੀ ਜਮ੍ਹਾਂਬੰਦੀ ਪੋਰਟਲ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਫ਼ਰਦ ਜਾਂ ਜੰਮ੍ਹਾਬੰਦੀ ਲੈਣ ਲਈ ਤਹਿਸੀਲ ਜਾਣ ਦੀ ਕੋਈ ਲੋੜ ਨਹੀਂ ਪਵੇਗੀ ਅਤੇ ਸਾਰੇ ਕੰਮ ਆਨਲਾਈਨ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਹੁਣ ਵਟਸਐਪ ’ਤੇ ਜਮ੍ਹਾਂਬੰਦੀ ਦੀ ਡਿਜ਼ੀਲਟ ਸਾਈਨ ਤੇ ਕਿਊ.ਆਰ. ਕੋਡ ਵਾਲੀ ਕਾਪੀ ਮਿਲਿਆ ਕਰੇਗੀ। ਇਸ ਤੋਂ ਇਲਾਵਾ ਰਜਿਸਟਰੀ ਹੋਣ ਦੇ 30 ਦਿਨਾਂ ਮਗਰੋਂ ਮਾਲਕੀ ਹੱਕਾਂ ’ਚ ਆਪਣੇ ਆਪ ਬਦਲਾਅ ਹੋ ਜਾਇਆ ਕਰਨਗੇ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਜ਼ਮੀਨ ਦੇ ਕਾਂਗਜ਼ਾਂ ’ਚ ਹੋਈ ਕਿਸੇ ਤਰ੍ਹਾਂ ਦੀ ਗਲਤੀ ਨੂੰ ਵੀ ਹੁਣ ਆਨਲਾਈਨ ਹੀ ਠੀਕ ਕਰਵਾਇਆ ਜਾ ਸਕੇਗਾ ਅਤੇ ਪੰਜਾਬ ਵਾਸੀਆਂ ਨੂੰ ਹੁਣ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ।