ਅਹਿਮਦਾਬਾਦ ਏਅਰਪੋਰਟ ’ਤੇ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼
ਅਹਿਮਦਾਬਾਦ ’ਚ ਵਾਪਰੇ ਜਹਾਜ਼ ਹਾਦਸੇ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਅਤੇ ਫਿਲਮੀ ਹਸਤੀਆਂ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਏਅਰ ਇੰਡੀਆ ਦੇ ਚੇਅਰਮੈਨ ਐਨ. ਚੰਦਰਸੇਖਰਨ ਨੇ ਵੀ ਜਹਾਜ਼ ਹਾਦਸੇ ’ਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਅਹਿਮਦਾਬਾਦ ਪਹੁੰਚ ਗਏ ਹਨ। ਇਸ ਦੇ ਚੱਲਦਿਆਂ ਅਹਿਮਦਾਬਾਦ ਏਅਰਪੋਰਟ ’ਤੇ ਜਾਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਹਾਦਸੇ ਵਿਚ ਕਈ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ ਹਨ, ਜਿਨ੍ਹਾਂ ਦੀ ਪਹਿਚਾਣ ਕਰਨੀ ਮੁਸ਼ਕਲ ਹੋ ਰਹੀ ਹੈ।